ਬਰਨਾਲਾ ਬੱਸ ਅੱਡੇ ਪੁੱਜੇ ਟਰਾਂਸਪੋਰਟ ਮੰਤਰੀ ''ਰਾਜਾ ਵੜਿੰਗ'', ਬਜ਼ੁਰਗ ਬੀਬੀਆਂ ਦੀਆਂ ਸੁਣੀਆਂ ਸਮੱਸਿਆਵਾਂ (ਤਸਵੀਰਾਂ)
Saturday, Oct 23, 2021 - 09:25 AM (IST)
ਬਰਨਾਲਾ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਨੀਵਾਰ ਸਵੇਰੇ ਬਰਨਾਲਾ ਬੱਸ ਅੱਡੇ ਪੁੱਜੇ। ਇੱਥੇ ਰਾਜਾ ਵੜਿੰਗ ਵੱਲੋਂ ਕਾਫੀ ਦੇਰ ਤੱਕ ਸਵਾਰੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵੱਲੋਂ ਬੱਸ ਅੱਡੇ 'ਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਮੌਕੇ 'ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ।
ਇਹ ਵੀ ਪੜ੍ਹੋ : ਅਹਿਮ ਖ਼ਬਰ : BSF ਮੁੱਦੇ 'ਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਵ ਪਾਰਟੀ ਬੈਠਕ
ਟਰਾਂਸਪੋਰਟ ਮੰਤਰੀ ਨੇ ਇਸ ਮੌਕੇ ਬਜ਼ੁਰਗ ਬੀਬੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਦੱਸ ਦੇਈਏ ਕਿ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਪੂਰੀ ਤਰ੍ਹਾਂ ਐਕਸ਼ਨ 'ਚ ਦਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਦੇ ਵੱਡੇ ਸਾਈਕਲ ਘਰਾਣਿਆਂ 'ਤੇ ਆਮਦਨ ਟੈਕਸ ਵਿਭਾਗ ਦੀ ਛਾਪੇਮਾਰੀ
ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਸਫ਼ਾਈ ਪ੍ਰਬੰਧਾਂ ਅਤੇ ਮੁਸਾਫ਼ਰਾਂ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਨੂੰ ਮੁੱਖ ਰੱਖਦਿਆਂ ਪਟਿਆਲਾ ਅਤੇ ਅੰਮ੍ਰਿਤਸਰ ਦੇ ਬੱਸ ਅੱਡਿਆਂ ਦਾ ਵੀ ਦੌਰਾ ਕੀਤਾ ਜਾ ਚੁੱਕਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ