ਪੰਜਾਬ ਕੇਸਰੀ ਗਰੁੱਪ ''ਤੇ ਕਾਰਵਾਈ ਦੀ ਰਾਜਨ ਗਰਗ ਵਲੋਂ ਸਖ਼ਤ ਸ਼ਬਦਾਂ ''ਚ ਨਿੰਦਾ
Saturday, Jan 17, 2026 - 05:24 PM (IST)
ਬਠਿੰਡਾ (ਵੈੱਬ ਡੈਸਕ, ਵਿਜੇ) : ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਬਠਿੰਡਾ ਰਾਜਨ ਗਰਗ ਨੇ ਪੰਜਾਬ ਕੇਸਰੀ ਸਮੂਹ 'ਤੇ ਪੰਜਾਬ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਸੋਚ ਰੱਖਣ ਵਾਲੇ ਅਤੇ ਸੱਚੀ ਗੱਲ ਲਿਖਣ ਵਾਲੇ ਪ੍ਰੈੱਸ ਗਰੁੱਪਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਇਨ੍ਹਾਂ ਸਰਕਾਰਾਂ ਦੇ ਪਤਨ ਦਾ ਕਾਰਨ ਬਣੇਗਾ। ਇਹ ਪੰਜਾਬ ਕੇਸਰੀ ਉਹ ਗਰੁੱਪ ਹੈ, ਜਿਸ ਨੇ ਕੁਰਬਾਨੀਆਂ ਦਿੱਤੀਆਂ ਅਤੇ ਗੋਲੀਆਂ ਤੋਂ ਨਹੀਂ ਡਰੇ। ਅੱਤਵਾਦ ਦੇ ਖ਼ਿਲਾਫ਼ ਆਵਾਜ਼ ਉਠਾਈ ਅਤੇ ਲਾਲਾ ਜਗਤ ਨਾਰਾਇਣ ਜੀ ਵਰਗਿਆਂ ਨੇ ਦੇਸ਼ ਲਈ ਸ਼ਹਾਦਤਾਂ ਦਿੱਤੀਆਂ।
ਪੰਜਾਬ ਕੇਸਰੀ ਗਰੁੱਪ ਨੇ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਲੋਕਾਂ ਵਾਸਤੇ ਸੱਚਾਈ ਲਿਖੀ ਹੈ। ਰਾਜਨ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਬਾਕੀ ਜ਼ਿਲ੍ਹਿਆਂ 'ਚ ਵੀ ਹੋਰ ਮੀਡੀਆ ਅਦਾਰਿਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਇਹ ਬਹੁਤ ਹੀ ਮੰਦਭਾਗੀ ਅਤੇ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਦਾ ਨਹੀਂ ਰਹਿੰਦੀਆਂ ਅਤੇ ਇਨ੍ਹਾਂ ਨੂੰ ਸਮਝ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਕੇਸਰੀ ਗਰੁੱਪ ਨਾਲ ਡੱਟ ਕੇ ਖੜ੍ਹੇ ਹਾਂ।
