ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਉਮੀਦਵਾਰ ਸੁੱਖ ਸਰਕਾਰੀਆ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ

Thursday, Jan 27, 2022 - 02:39 PM (IST)

ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਉਮੀਦਵਾਰ ਸੁੱਖ ਸਰਕਾਰੀਆ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ

ਰਾਜਾਸਾਂਸੀ (ਰਾਜਵਿੰਦਰ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤਾ। ਸੁੱਖ ਸਰਕਾਰੀਆਂ ਨੇ ਨਗਰ ਪੰਚਾਇਤ ਰਾਜਾਸਾਂਸੀ ਦੇ ਦਫ਼ਤਰ ਵਿਖੇ ਐੱਸ.ਡੀ.ਐੱਮ. ਲੋਪੋਕੇ ਕਮ ਰਿਟਰਨਿੰਗ ਅਧਿਕਾਰੀ ਅਰਮਿੰਦਰ ਸਿੰਘ ਦੀ ਅਦਾਲਤ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। 

ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਿੰਘ  ਸਰਕਾਰੀਆ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸੁੱਖ ਸਰਕਾਰੀਆ ਵੱਲੋਂ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਵਾ ਕੇ ਜਿੱਤ ਅਤੇ ਚੜ੍ਹਦੀ ਲਈ ਅਰਦਾਸ ਕਰਵਾ ਕੇ ਅਕਾਲ ਪੁਰਖ ਵਾਹਿਗੁਰੂ ਜੀ ਦਾ ਓਟ ਆਸਰਾ ਲਿਆ ਗਿਆ।

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ


author

rajwinder kaur

Content Editor

Related News