ਪਰਿਵਾਰ ਨੂੰ ਆਰਥਿਕ ਮੰਦਹਾਲੀ ਤੋਂ ਮੁਕਤ ਕਰਵਾਉਣ ਲਈ ਦੁਬਈ ਗਏ ਨੌਜਵਾਨ ਦੀ ਪਰਤੀ ਲਾਸ਼

Monday, Feb 25, 2019 - 10:17 AM (IST)

ਪਰਿਵਾਰ ਨੂੰ ਆਰਥਿਕ ਮੰਦਹਾਲੀ ਤੋਂ ਮੁਕਤ ਕਰਵਾਉਣ ਲਈ ਦੁਬਈ ਗਏ ਨੌਜਵਾਨ ਦੀ ਪਰਤੀ ਲਾਸ਼

ਰਾਜਾਸਾਂਸੀ (ਨਿਰਵੈਲ, ਸੁਮਿਤ ਖੰਨਾ) : ਦੁਬਈ (ਆਬੂਧਾਬੀ) 'ਚ ਆਪਣੀ ਜਾਨ ਗੁਆ ਬੈਠੇ ਮੋਗਾ ਜ਼ਿਲੇ ਦੇ ਮਨਾਵਾਂ ਪਿੰਡ ਨਾਲ ਸਬੰਧਤ 35 ਸਾਲਾ ਕੁਲਦੀਪ ਸਿੰਘ ਪੁੱਤਰ ਪਿਆਰਾ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੇਰ ਸ਼ਾਮ ਪੁੱਜੀ। ਦੱਸਣਯੋਗ ਹੈ ਕਿ ਕੁਲਦੀਪ ਸਿੰਘ ਕਰੀਬ 3 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਤੋਂ ਮੁਕਤ ਕਰਵਾਉਣ ਦੇ ਸੁਪਨੇ ਦਿਲ 'ਚ ਸੰਜੋਅ ਕੇ ਦੁਬਈ ਗਿਆ ਸੀ ਕਿ ਅਚਾਨਕ ਬੀਤੀ 31 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ, ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੁਬਈ ਤੋਂ ਕੁਲਦੀਪ ਦੇ ਦੋਸਤਾਂ ਦੇ ਆਏ ਫੋਨ ਰਾਹੀਂ ਇਸ ਬਾਰੇ ਪਤਾ ਲੱਗਾ ਤਾਂ ਪੀੜਤ ਪਰਿਵਾਰ ਤੇ ਪਿੰਡ ਦੀ ਪੰਚਾਇਤ ਨੇ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰ ਕੇ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ 'ਤੇ ਕਾਰਵਾਈ ਕਰਦਿਆਂ ਸ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ 'ਚ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ।

PunjabKesari
ਜ਼ਿਕਰਯੋਗ ਹੈ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 91 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਿਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਕੁਲਦੀਪ ਦੇ ਪਰਿਵਾਰ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਲਈ ਉਨ੍ਹਾਂ ਦਾ ਪੂਰੀ ਜ਼ਿੰਦਗੀ ਰਿਣੀ ਰਹੇਗਾ।  


author

Baljeet Kaur

Content Editor

Related News