ਰਾਜਸਥਾਨ ’ਚ ਸਿੱਖ ਨੌਜਵਾਨ ਨਾਲ ਕੀਤੀ ਕੁੱਟਮਾਰ ਬਹੁਤ ਮੰਦਭਾਗੀ ਘਟਨਾ: ਗਿ.ਹਰਪ੍ਰੀਤ ਸਿੰਘ

Friday, May 14, 2021 - 10:11 AM (IST)

ਰਾਜਸਥਾਨ ’ਚ ਸਿੱਖ ਨੌਜਵਾਨ ਨਾਲ ਕੀਤੀ ਕੁੱਟਮਾਰ ਬਹੁਤ ਮੰਦਭਾਗੀ ਘਟਨਾ: ਗਿ.ਹਰਪ੍ਰੀਤ ਸਿੰਘ

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਜਸਥਾਨ ਦੇ ਜ਼ਿਲ੍ਹਾ ਭਰਤਪੁਰ ਦੇ ਕਸਬਾ ਸੀਕਰੀ ਵਿਖੇ ਇਕ ਸਿੱਖ ਨੌਜਵਾਨ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਕੁੱਟਮਾਰ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਮਾੜੀ ਹਰਕਤ ਕਰਨ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਸਿੰਘ ਸਾਹਿਬ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਨਿਰਦੇਸ਼ ਜਾਰੀ ਕੀਤੇ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇ। 

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

ਉਨ੍ਹਾਂ ਕਿਹਾ ਕਿ ਭਾਵੇਂ ਜਿਨ੍ਹਾਂ ਚਾਰ ਲੋਕਾਂ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਸੀ, ਉਨ੍ਹਾਂ ’ਤੇ ਰਾਜਸਥਾਨ ਪੁਲਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਪਰ ਇਸ ਨਾਲ ਮਾਮਲਾ ਖ਼ਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਮਿਲ ਨਹੀਂ ਜਾਂਦੀਆਂ, ਉਨ੍ਹਾਂ ਚਿਰ ਸਿੱਖਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ। ਉਨ੍ਹਾਂ ਨੇ ਰਾਜਸਥਾਨ ਸਰਕਾਰ ਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਖਤ ਸਜ਼ਾ ਦਿੱਤੀ ਜਾਵੇ ਤਾਂ ਕਿ ਕੋਈ ਹੋਰ ਅਜਿਹੀ ਹਰਕਤ ਨਾ ਕਰ ਸਕੇ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਪਾਰਲਰ ਗਈ ਕੁੜੀ ਦਾ ‘ਕਤਲ’, ਲਾਸ਼ ’ਤੇ ਪਿਸਤੌਲ ਰੱਖ ਫ਼ਰਾਰ ਹੋਇਆ ਕਾਤਲ


author

rajwinder kaur

Content Editor

Related News