ਡਾ. ਬਲਜੀਤ ਕੌਰ ਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

Monday, Oct 27, 2025 - 10:54 AM (IST)

ਡਾ. ਬਲਜੀਤ ਕੌਰ ਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਚੰਡੀਗੜ੍ਹ (ਮਨਪ੍ਰੀਤ): ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ’ਚ ਯਾਦਗਾਰੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ । 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲੀਆਂ Milk Products ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਵਾਧਾ

ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਦੇ ਧਾਰਮਿਕ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆ ਭਰ ਚ ਏਕਤਾ,ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 


author

Anmol Tagra

Content Editor

Related News