ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗੜਗੱਜ

Monday, Oct 05, 2026 - 06:50 PM (IST)

ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗੜਗੱਜ

ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ।  ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਵਿੱਚ ਰਸਦਾਂ ਖੰਡਾਈਆਂ ਗਈਆਂ, ਗੁਰੂ ਘਰ ਦੀ ਹਦੂਦ ਅੰਦਰ ਤੋੜਭੰਨ ਕਰਦਿਆਂ ਕੌਮੀ ਸ਼ਹੀਦ ਤੇ ਹੋਰ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰ ਵੀ ਪਾੜੇ ਗਏ ਹਨ। ਪੁਲਸ ਵੱਲੋਂ ਸਥਾਨਕ ਸਿੱਖ ਆਗੂ ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਅਤੇ ਇਸ ਘਟਨਾ ਪਿੱਛੇ ਜ਼ਿੰਮੇਵਾਰ ਪੁਲਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ-ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ

ਉਨ੍ਹਾਂ ਕਿਹਾ ਕਿ ਜੇਕਰ ਪੁਲਸ ਦਾ ਕੋਈ ਮਸਲਾ ਸੀ ਤਾਂ ਉਸ ਵਾਸਤੇ ਮਰਯਾਦਾ ਅਨੁਸਾਰ ਤੇ ਕਾਨੂੰਨੀ ਚਾਰਾਜੋਈ ਰਾਹੀਂ ਕਾਰਜ ਕਰਨਾ ਚਾਹੀਦੀ ਸੀ ਨਾ ਕਿ ਸਿੱਖ ਧਾਰਮਿਕ ਅਸਥਾਨ ਅੰਦਰ ਇਸ ਤਰ੍ਹਾਂ ਦਾਖਲ ਹੋ ਕੇ ਤੋੜਭੰਨ ਕਰਨੀ ਸੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਭਾਈ ਤੇਜਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗੁਰੂ ਘਰ ਅੰਦਰ ਤੋੜਭੰਨ ਕਰਨ ਵਾਲੇ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਕਿਸੇ ਵੀ ਸਿੱਖ ਆਗੂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ-ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਵਿੱਚ ਇੱਕ ਸਿੱਖ ਵਫ਼ਦ ਸ੍ਰੀ ਗੰਗਾਨਗਰ ਵਿਖੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਆਇਆ ਹੈ, ਜਿਸ ਤੋਂ ਸਾਹਮਣੇ ਆਇਆ ਹੈ ਕਿ ਰਾਜਸਥਾਨ ਪੁਲਸ ਵੱਲੋਂ ਬਹੁਤ ਹੀ ਗੈਰ-ਮਰਯਾਦਾ ਵਾਲੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ- FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ ਸਰਿੰਜ ਦੀ ਕੈਪ, ਪਰਿਵਾਰ ਦੇ ਉੱਡੇ ਹੋਸ਼ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News