CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

Friday, Oct 16, 2026 - 05:13 PM (IST)

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਚੰਡੀਗੜ੍ਹ: ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਸੀ. ਬੀ. ਆਈ. ਅੱਗੇ ਪੇਸ਼ ਹੋਏ। ਉਨ੍ਹਾਂ ਨੂੰ ਬੀਤੇ ਦਿਨੀਂ ਵਟਸਐਪ ਰਾਹੀਂ ਇਕ ਵਾਰ ਫ਼ਿਰ ਤੋਂ ਨੋਟਿਸ ਭੇਜਿਆ ਗਿਆ ਸੀ। ਇਸੇ ਤਹਿਤ ਉਹ ਅੱਜ ਆਪਣੇ ਵਕੀਲ ਜੀ. ਪੀ. ਐੱਸ. ਘੁੰਮਣ ਨਾਲ ਸੀ. ਬੀ. ਆਈ. ਦਫ਼ਤਰ ਪਹੁੰਚੇ ਤੇ ਪੁੱਛਗਿੱਛ ਵਿਚ ਸ਼ਾਮਲ ਹੋਏ। ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਸੀ. ਬੀ. ਆਈ. ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੀ. ਬੀ. ਆਈ. ਵੱਲੋਂ ਰਾਜਬੀਰ ਘੁੰਮਣ ਨੂੰ 2 ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸੀ। ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਪਹਿਲਾਂ ਹੀ ਸੀ. ਬੀ. ਆਈ. ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ ਤੇ ਨਾਲ ਹੀ ਮਾਮਲੇ ਦੀ ਜਾਂਚ ਅਤੇ ਦਰਜ ਐੱਫ ਆਈ ਆਰ ’ਤੇ ਰੋਕ ਲਾਉਣ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਘੁੰਮਣ ਨੂੰ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਆਖਿਆ ਸੀ।

ਇੱਥੇ ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਭ੍ਰਿਸ਼ਟਾਚਾਰ ਮਾਮਲੇ ਦੀ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰ ਦਿੱਤੀ ਸੀ। ਹਾਈ ਕੋਰਟ ਦੇ ਹੁਕਮਾਂ ਮਗਰੋਂ ਸੀ. ਬੀ. ਆਈ. ਵੱਲੋਂ ਕਈ ਥਾਈਂ ਛਾਪੇਮਾਰੀ ਕੀਤੀ ਗਈ ਸੀ ਤੇ ਰਾਜਬੀਰ ਘੁੰਮਣ ਸਣੇ ਕੁਝ ਲੋਕਾਂ 'ਤੇ ਐੱਫ. ਆਈ. ਆਰ. ਵੀ ਦਰਜ ਕੀਤੀ ਸੀ। 


author

Anmol Tagra

Content Editor

Related News