ਰਾਜੇਵਾਲ ਅਤੇ 22 ਕਿਸਾਨ ਜਥੇਬੰਦੀਆਂ ਦੇ ਆਗੂ ‘ਫ਼ਖ਼ਰ-ਏ-ਪੰਜਾਬ’ ਸਨਮਾਨ ਨਾਲ ਸਨਮਾਨਿਤ

Thursday, Dec 30, 2021 - 02:24 PM (IST)

ਰਾਜੇਵਾਲ ਅਤੇ 22 ਕਿਸਾਨ ਜਥੇਬੰਦੀਆਂ ਦੇ ਆਗੂ ‘ਫ਼ਖ਼ਰ-ਏ-ਪੰਜਾਬ’ ਸਨਮਾਨ ਨਾਲ ਸਨਮਾਨਿਤ

ਸਮਰਾਲਾ (ਗਰਗ) - ਪੰਜਾਬ ਆੜਤੀ ਫੈਡਰੇਸ਼ਨ ਵਲੋਂ ਵੀਰਵਾਰ ਨੂੰ ਸਮਰਾਲਾ ਵਿਖੇ ਇਕ ਵਿਸ਼ਾਲ ਇਕੱਠ ਦੌਰਾਨ ਬੀਕੇਯੂ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਸਮੇਤ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ‘ਫ਼ਖ਼ਰ-ਏ-ਪੰਜਾਬ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦੇ ਵਰਕਰ ਅਤੇ ਆੜਤੀ  ਯੂਨੀਅਨਾਂ ਦੇ ਅਹੁਦੇਦਾਰ ਪਹੁੰਚੇ ਹੋਏ ਸਨ।

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

ਇਸ ਮੌਕੇ ਆਪਣੇ ਸੰਬੋਧਨ ਵਿਚ ਕਿਸਾਨ ਆਗੂਆਂ ਨੇ ਮੋਰਚੇ ਦੀ ਜਿੱਤ ਲਈ ਪੰਜਾਬ ਦੇ ਲੋਕਾਂ ਵਲੋਂ ਦਿੱਤੇ ਗਏ ਵੱਡੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੰਨੀ ਵੱਡੀ ਲੜਾਈ ਲੋਕਾਂ ਦੀ ਇਕਮੁੱਠਤਾ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ ਸੀ। ਕਿਸਾਨ ਆਗੂਆਂ ਨੇ ਇਸ ਮੌਕੇ ਰਾਜੇਵਾਲ ਨੂੰ ਆਪਣਾ ਪ੍ਰਮੁੱਖ ਆਗੂ ਐਲਾਣਦੇ ਹੋਏ ਇਕ ਨਵਾਂ ਸੁਨਹਿਰਾ ਪੰਜਾਬ ਸਿਰਜਣ ਲਈ ਸੂਬੇ ਦੇ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਇਸ ਮੌਕੇ ਰਾਜੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਚੰਗੇ ਭਵਿੱਖ ਲਈ ਸੁਚੇਤ ਰਹਿਣ ਦਾ ਸੱਦਾ ਦਿੰਦੇ ਹੋਏ ਆਖਿਆ ਕਿ ਹਾਲੇ ਲੜਾਈ ਬਹੁਤ ਲੰਬੀ ਹੈ। ਇਸ ਲਈ ਲੋਕਾਂ ਦਾ ਏਕਾ ਬਹੁਤ ਜ਼ਰੂਰੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਮਲੋਟ ਦੇ ਪਿੰਡ ਈਨਾ ਖੇੜਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ

PunjabKesari

ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਤਾਕਤ ਨੂੰ ਮਜਬੂਤ ਕਰਨ ਲਈ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਸਨਮਾਨ ਸਮਾਰੋਹ ਵਿਚ ਪ੍ਰਮੁੱਖ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਕੁਲਦੀਪ ਸਿੰਘ ਵਜੀਦਪੁਰ, ਡਾਕਟਰ ਕੁਲਵੰਤ ਸਿੰਘ ਸੰਧੂ, ਪਰਮਿੰਦਰ ਸਿੰਘ ਪਾਲਮਜਰਾ, ਰੁਲਦੂ ਸਿੰਘ ਮਾਨਸਾ ਆਦਿ ਆਗੂ ਹਾਜ਼ਰ ਸਨ। ਸਮਾਗਮ ’ਚ ਆੜਤੀ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਜੈ ਕਾਲਰਾ, ਹਰਪਾਲ ਸਿੰਘ ਢਿੱਲੋਂ, ਅਲਮਦੀਪ ਸਿੰਘ ਮਾਲਮਜਰਾ, ਜਤਿੰਦਰ ਗਰਗ ਆਦਿ ਦੀ ਅਗਵਾਈ ਵਿਚ ਸਾਰੇ ਕਿਸਾਨ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ


author

rajwinder kaur

Content Editor

Related News