ਰੇਲਾਂ ਰੋਕਣ ਦੇ ਫੈਸਲੇ 'ਤੇ ਰਾਜੇਵਾਲ ਨੇ ਕਰ 'ਤਾ ਵੱਡਾ ਖੁਲਾਸਾ, ਪੜ੍ਹੋ ਪੂਰੀ ਖ਼ਬਰ

02/18/2024 8:39:59 PM

ਪੰਜਾਬ ਡੈਸਕ - ਕਿਸਾਨ ਅੰਦੋਲਨ ਦਾ ਅੱਜ 6ਵਾਂ ਦਿਨ ਜਾਰੀ ਹੈ ਅਤੇ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਅਹਿਮ ਮੀਟਿੰਗ ਵੀ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਅੱਜ ਕੋਈ ਹੱਲ ਨਿਕਲਣ ਦੀ ਉਮੀਦ ਹੈ। ਉਥੇ ਹੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕੋਲੋਂ ਰੇਲਾਂ ਰੋਕਣ ਦੇ ਫੈਸਲੇ ਬਾਰੇ ਪੁੱਛੇ ਜਾਣ 'ਤੇ ਕਿਹਾ ਕਿ, ਫਿਲਹਾਲ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਚੌਥੇ ਗੇੜ ਦੀ ਬੈਠਕ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਨੇ ਕਿਹਾ, CM ਮਾਨ MSP 'ਤੇ ਕਿਸਾਨਾਂ ਨੂੰ ਮਨਾਉਣ

ਰਾਜੇਵਾਲ ਨੇ ਦੱਸਿਆ ਕਿ ਬੱਲਾਂ ਵਾਲੇ ਸੰਤਾਂ ਨੇ ਅਪੀਲ ਕੀਤੀ ਸੀ ਕਿ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੂਰਬ ਮੌਕੇ ਸ਼ਰਧਾਲੂ ਵਾਰਾਣਸੀ ਜਾਂਦੇ ਹਨ ਜਿਸ ਕਰਕੇ ਅਸੀਂ ਇਨ੍ਹਾਂ ਦਿਨਾਂ ਵਿੱਚ ਰੇਲ ਨਹੀਂ ਰੋਕਾਂਗੇ। ਤੁਹਾਨੂੰ ਦੱਸ ਦਈਏ ਕਿ 20 ਤੋਂ 22 ਫਰਵਰੀ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਫ੍ਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਜਿੰਨੇ ਵੀ ਵੱਡੇ ਲੀਡਰ ਹਨ ਉਨ੍ਹਾਂ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Inder Prajapati

This news is Content Editor Inder Prajapati