ਮਾਲਬਰੋਜ਼ ਸ਼ਰਾਬ ਫੈਕਟਰੀ ਧਰਨੇ ’ਚ ਪਹੁੰਚੇ ਰਾਜੇਵਾਲ, ‘ਆਪ’ ਸਰਕਾਰ ਨੂੰ ਕਹਿ ਦਿੱਤੀ ਵੱਡੀ ਗੱਲ

Saturday, Dec 31, 2022 - 12:09 AM (IST)

ਮਾਲਬਰੋਜ਼ ਸ਼ਰਾਬ ਫੈਕਟਰੀ ਧਰਨੇ ’ਚ ਪਹੁੰਚੇ ਰਾਜੇਵਾਲ, ‘ਆਪ’ ਸਰਕਾਰ ਨੂੰ ਕਹਿ ਦਿੱਤੀ ਵੱਡੀ ਗੱਲ

ਜ਼ੀਰਾ (ਗੁਰਮੇਲ ਸੇਖਵਾਂ) : ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ’ਚ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਇਆ ਪੱਕਾ ਮੋਰਚਾ ਦਿਨੋ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਇਸ ਮੋਰਚੇ ’ਚ ਸੂਬੇ ਭਰ ਤੋਂ ਸੈਂਕੜਿਆਂ ਦੀ ਗਿਣਤੀ ’ਚ ਲੋਕ ਤੇ ਸੰਸਥਾਵਾਂ ਦੇ ਆਗੂ ਇਸ ਪ੍ਰਦਰਸ਼ਨ ’ਚ ਹਿੱਸਾ ਲੈ ਕੇ ਸਰਕਾਰ ਤੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਦੀ ਮੰਗ ਕਰ ਰਹੇ ਹਨ। ਸ਼ੁੱਕਰਵਾਰ ਨੂੰ ਸੈਂਕੜਿਆਂ ਦੀ ਗਿਣਤੀ ’ਚ ਕਿਸਾਨਾਂ, ਆਮ ਲੋਕਾਂ, ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਸ ’ਚ ਪ੍ਰਮੁੱਖ ਤੌਰ ’ਤੇ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਆਗੂ ਬਲਵੀਰ ਸਿੰਘ ਰਾਜੇਵਾਲ ਆਪਣੇ ਸਾਥੀਆਂ ਨਾਲ ਮੋਰਚੇ ’ਚ ਸ਼ਾਮਲ ਹੋਏ।

ਇਹ ਖ਼ਬਰ ਵੀ ਪੜ੍ਹੋ : Live ਹੋ ਕੇ ਨੌਜਵਾਨ ਨੇ CM ਮਾਨ ਨੂੰ ਦਿੱਤੀ ਧਮਕੀ, ਰਿਵਾਲਵਰ ਦਿਖਾ ਕੇ ਬੋਲਿਆ...

PunjabKesari

ਇਸ ਦੌਰਾਨ ਉਨ੍ਹਾਂ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ‘ਆਪ’ ਸਰਕਾਰ ਪ੍ਰਦੇਸ਼ ’ਚ ਕਿਸਾਨਾ ਦੀ ਦਸ਼ਾ ਸੁਧਾਰਨ ਦੀ ਬਜਾਏ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਵਾਲੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ’ਚ ਇੰਨੀ ਲਾਪਰਵਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਿਰਫ ਮਾਲਬਰੋਜ਼ ਹੀ ਨਹੀ, ਬਲਕਿ ਸਾਰੀਆਂ ਸ਼ਰਾਬ ਫੈਕਟਰੀਆਂ ਨੂੰ ਬੰਦ ਕਰਵਾ ਕੇ ਫੂਡ ਪ੍ਰੋਸੈਸਿੰਗ ਤੇ ਹੋਰ ਵਾਤਾਵਰਣ ਨੂੰ ਨੁਕਸਾਨ ਨਾ ਪਹੁੰਚਾਉਣ ਵਾਲੀ ਫੈਕਟਰੀਆਂ ਨੂੰ ਪ੍ਰਮੋਟ ਕਰੇ ਤਾਂ ਕਿ ਜਿਸ ਨਾਲ ਕਿਸਾਨਾਂ ਦੀ ਹਾਲਤ ਸੁਧਰ ਸਕੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਜ਼ੀਰਾ ਖੇਤਰ ’ਚ ਮਾਲਬਰੋਜ਼ ਸ਼ਰਾਬ ਫੈਕਟਰੀ ਕਾਰਨ ਵਾਤਾਵਾਰਣ ਅਤੇ ਭੂਮੀ ਦੇ ਹੇਠਾਂ ਦਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ, ਇਸ ਲਈ ਇਸ ਫੈਕਟਰੀ ਨੂੰ ਹਰ ਹਾਲ ’ਚ ਬੰਦ ਕਰਵਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਸਾਲ 2022 : ਮਾਤਭੂਮੀ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੀ ਭਗਵੰਤ ਮਾਨ ਸਰਕਾਰ

PunjabKesari

ਇਸ ਮੌਕੇ ਡਾ. ਬਲਵਿੰਦਰ ਸਿੰਘ, ਡੀ.ਐੱਸ.ਪੀ. ਬਲਵਿੰਦਰ ਸਿੰਘ ਰਿਟਾਇਰਡ, ਗੋਪਾਲ ਸਿੰਘ ਅਬਲੂ ਕੋਠੇ, ਕੰਵਲਜੀਤ ਸਿੰਘ ਮਾਣੋਕੇ, ਜੁਝਾਰ ਸਿੰਘ ਕੇਸੂਪੁਰ, ਗੁਰਵਿੰਦਰ ਸਿੰਘ, ਇਕਬਾਲ ਸਿੰਘ, ਬੋਹੜ ਸਿੰਘ, ਭੁਪਿੰਦਰ ਸਿੰਘ ਪ੍ਰਧਾਨ ਫਤਿਹਗੜ੍ਹ, ਪ੍ਰਗਟ ਸਿੰਘ ਸੈਕਟਰੀ, ਮਨਮੋਹਨ ਸਿੰਘ, ਸੁਖਦੇਵ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਆਦਿ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਨਹੀਂ ਕਰਦੀ, ਪ੍ਰਦਰਸ਼ਨਕਾਰੀ ਇਉਂ ਹੀ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਿੱਤ ਦੀ ਤਰ੍ਹਾਂ ਇਸ ਫੈਕਟਰੀ ਨੂੰ ਵੀ ਬੰਦ ਕਰਵਾ ਕੇ ਹੀ ਪ੍ਰਦਰਸ਼ਨਕਾਰੀ ਸਾਹ ਲੈਣਗੇ ਕਿਉਂਕਿ ਇਹ ਉਨ੍ਹਾਂ ਵੱਲੋਂ ਆਉਣ ਵਾਲੀ ਨੌਜਵਾਨ ਪੀੜ੍ਹੀ ਦੇ ਭਵਿੱਖ ਦਾ ਸਵਾਲ ਹੈ। 


author

Mukesh

Content Editor

Related News