ਟ੍ਰਾਈਡੈਂਟ ਗਰੁੱਪ ਦਾ ਵੱਡਾ ਐਲਾਨ, ਮੁਲਾਜ਼ਮਾਂ ਨੂੰ ਮਿਲੇਗੀ ਛੁੱਟੀਆਂ ਦੀ ਤਨਖਾਹ

Saturday, Mar 21, 2020 - 05:19 PM (IST)

ਬਰਨਾਲਾ/ਲੁਧਿਆਣਾ (ਵਿਵੇਕ) : ਪੰਜਾਬ ਦੇ ਮਸ਼ਹੂਰ ਟ੍ਰਾਈਡੈਂਟ ਗਰੁੱਪ ਦੇ ਮਾਲਕ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਕੋਰੋਨਾ ਵਾਇਰਸ ਤੋਂ ਪੈਦਾ ਹੋਏ ਸੰਕਟ ਦੌਰਾਨ ਲੋਕਾਂ ਨਾਲ ਡੱਟ ਕੇ ਖੜ੍ਹੇ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਰੋਨਾ ਵਾਇਰਸ ਕਰਕੇ ਛੁੱਟੀਆਂ ਦੀ ਵਰਕਰਾਂ ਨੂੰ ਪੂਰੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਗੁਪਤਾ ਨੇ ਕਿਹਾ ਕਿ ਸੰਕਟ ਦੀ ਇਸ ਘੜੀ 'ਚ ਟ੍ਰਾਈਡੈਂਟ ਗਰੁੱਪ ਦੇਸ਼ ਅਤੇ ਪੰਜਾਬ ਦੀ ਸਰਕਾਰ ਅਤੇ ਲੋਕਾਂ ਨਾਲ ਡੱਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਟਰਾਈਡੈਂਟ ਗਰੁੱਪ ਜਿੱਥੇ ਇਸ ਮੌਕੇ ਸਰਕਾਰ ਨੂੰ ਹਰ ਸਹਿਯੋਗ ਦੇਵੇਗਾ, ਉੱਥੇ ਆਪਣੇ ਨਾਲ ਜੁੜੇ 35 ਹਜ਼ਾਰ ਪਰਿਵਾਰਾਂ ਦੀ ਦੇਖਭਾਲ ਦਾ ਜ਼ਿੰਮਾ ਵੀ ਲਵੇਗਾ। ਸ੍ਰੀ ਗੁਪਤਾ ਦੇ ਅਨੁਸਾਰ ਉਨ੍ਹਾਂ ਨੇ ਆਪਣੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਹੈ।

ਉਨ੍ਹਾਂ ਨੇ ਇਸ ਬੀਮਾਰੀ ਤੋਂ ਬਚਣ ਲਈ ਆਪਣੇ ਅਦਾਰਿਆਂ 'ਚ ਪੂਰੇ ਪ੍ਰਬੰਧ ਕੀਤੇ ਹਨ ਅਤੇ ਉੱਥੇ ਥਰਮਲ ਲੇਜ਼ਰ ਗੰਨ ਦਾ ਪ੍ਰਬੰਧ ਵੀ ਕੀਤਾ ਹੈ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਮਾਸਕ, ਸੈਨੀਟਾਈਜ਼ਰ ਅਤੇ ਸਾਬਣ ਆਦਿ ਮੁਹੱਈਆ ਵੀ ਕਰਵਾਏ ਹਨ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜੇਕਰ ਲੋੜ ਪਈ ਤਾਂ ਆਪਣੇ ਅਦਾਰਿਆਂ ਦੀ ਪੈਦਾਵਾਰ ਵੀ ਪੂਰੀ ਤਰ੍ਹਾਂ ਬੰਦ ਕੀਤੀ ਜਾਵੇਗੀ। ਗੁਪਤਾ ਨੇ ਕਿਹਾ ਕਿ ਗਰੁੱਪ ਦੇ ਨਾਲ-ਨਾਲ ਪੂਰਾ ਬਰਨਾਲਾ ਸ਼ਹਿਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਇਸ ਸੰਕਟ ਦੀ ਘੜੀ 'ਚ ਪੂਰੇ ਸ਼ਹਿਰ ਦੇ ਨਾਲ ਵੀ ਖੜ੍ਹੇ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਨੂੰ ਜਿਸ ਵੀ ਚੀਜ਼ ਦੀ ਲੋੜ ਹੋਈ, ਉਹ ਲੋਕਾਂ ਲਈ ਮਦਦ ਕਰਨਗੇ। ਗੁਪਤਾ ਨੇ ਕਿਹਾ ਕਿ ਟ੍ਰਾਈਡੈਂਟ ਨਾਲ ਜੁੜੇ ਜਿਹੜੀਆਂ ਔਰਤਾਂ, ਬੱਚਿਆਂ ਜਾਂ ਪਰਿਵਾਰਾਂ ਨਾਲ ਬਾਹਰ ਰਹਿਣ ਜਾਂ ਖਾਣ-ਪੀਣ ਦੀ ਸਮੱਸਿਆ ਹੈ, ਉਨ੍ਹਾਂ ਨੂੰ ਵੀ ਇਹ ਗਰੁੱਪ ਪੂਰੀ ਤਰ੍ਹਾਂ ਮਦਦ ਦੇਵੇਗਾ ਅਤੇ ਉਨ੍ਹਾਂ ਦੀ ਰਿਹਾਇਸ਼ ਅਤੇ ਖਾਣੇ ਦੇ ਪ੍ਰਬੰਧ ਤੋਂ ਇਲਾਵਾ ਮੁਫ਼ਤ ਮੈਡੀਕਲ ਸਹਾਇਤਾ ਮੁਹੱਈਆ ਵੀ ਕਰਵਾਏਗਾ।

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਤੋਂ ਇਹ 7 ਉਪਾਅ ਬਚਾ ਸਕਦੈ ਤੁਹਾਡੀ ਜਾਨ (ਵੀਡੀਓ)  ► ਪੰਜਾਬ 'ਚ 'ਕੋਰੋਨਾ ਵਾਇਰਸ' ਨੇ ਮਚਾਈ ਤੜਥੱਲੀ, 7 ਕੇਸਾਂ ਦੀ ਪੁਸ਼ਟੀ, ਇਕ ਦੀ ਮੌਤ

PunjabKesari

ਪੰਜਾਬ 'ਚ ਵੀ ਕੋਰੋਨਾ ਵਾਇਰਸ ਨੇ ਪਸਾਰੇ ਆਪਣੇ ਪੈਰ
ਦੱਸਣਯੋਗ ਹੈ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਪੂਰੀ ਦੁਨੀਆ 'ਚ ਵਧਦਾ ਹੀ ਜਾ ਰਿਹਾ ਹੈ। ਦੁਨੀਆ ਭਰ ਵਿਚ ਇਸ ਵਾਇਰਸ ਸਬੰਧੀ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਦੇ ਨਾਲ-ਨਾਲ ਪੰਜਾਬ 'ਚ ਵੀ ਕੋਰੋਨਾ ਵਾਇਰਸ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸੂਬੇ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 7 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ। ਪਿੰਡ ਪਠਲਾਵਾ ਵਾਸੀ ਬਲਦੇਵ ਸਿੰਘ ਪੁੱਤਰ ਜਗਨ ਨਾਥ ਬੀਤੀ 6 ਮਾਰਚ ਨੂੰ ਜਰਮਨ ਵਾਇਆ ਇਟਲੀ 2 ਘੰਟੇ ਦੀ ਏਅਰ ਸਟੇਅ ਤੋਂ ਬਾਅਦ ਆਪਣੇ ਪਿੰਡ ਪੁੱਜਾ ਸੀ, ਜਿਸ ਤੋਂ ਬਾਅਦ ਬੀਮਾਰ ਹੋਣ 'ਤੇ ਉਸ ਨੂੰ ਬੰਗਾ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੂਜਾ ਮਾਮਲਾ ਅੰਮ੍ਰਿਤਸਰ ਦਾ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਹੁਸ਼ਿਆਰਪੁਰ ਵਾਸੀ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ, ਜਿੱਥੇ ਦੂਜੀ ਵਾਰ ਉਸ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਤੀਜੇ ਮਾਮਲੇ 'ਚ ਹਰਭਜਨ ਸਿੰਘ ਗੜ੍ਹਸ਼ੰਕਰ ਦਾ ਵੀ ਕੋਰੋਨਾ ਵਾਇਰਸ ਦਾ ਟੈਸਕ ਪਾਜ਼ੀਟਿਵ ਆਇਆ ਹੈ। 

ਇਹ ਵੀ ਪੜ੍ਹੋ ► ਕੋਰੋਨਾਵਾਇਰਸ ਸਬੰਧੀ ਅਹਿਮ ਖਬਰ : ਕੌਣ ਪਹਿਨੇ ਤੇ ਕਿਵੇਂ ਪਹਿਨੇ 'ਮਾਸਕ'


Anuradha

Content Editor

Related News