ਰਜਿੰਦਰ ਗੁਪਤਾ ਨੇ ਰਾਜ ਸਭਾ ਲਈ ਭਰੇ ਨਾਮਜ਼ਦਗੀ ਕਾਗਜ਼, CM ਮਾਨ ਤੇ ਅਮਨ ਅਰੋੜਾ ਵੀ ਰਹੇ ਮੌਜੂਦ
Friday, Oct 10, 2025 - 01:52 PM (IST)

ਚੰਡੀਗੜ੍ਹ/ਸੰਗਰੂਰ (ਵੈੱਬ ਡੈਸਕ): ਪੰਜਾਬ ਦੀ ਰਾਜ ਸਭਾ ਸੀਟ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਰਹੇ। ਰਾਜ ਸਭਾ ਦੀ ਇਸ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਕਰ ਕੇ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਨਵਜੋਤ ਸਿੰਘ ਸਿੱਧੂ ਤੇ ਪ੍ਰਿਯੰਕਾ ਗਾਂਧੀ ਵਿਚਾਲੇ ਹੋਈ ਮੀਟਿੰਗ
ਦੱਸ ਦਈਏ ਕਿ ਇਹ ਸੀਟ ਸੰਜੀਵ ਅਰੋੜਾ ਦੇ ਅਸਤੀਫ਼ੇ ਮਗਰੋਂ ਖ਼ਾਲੀ ਹੋਈ ਸੀ, ਜਿਨ੍ਹਾਂ ਨੇ ਵਿਧਾਇਕ ਗੋਗੀ ਦੇ ਦੇਹਾਂਤ ਮਗਰੋਂ ਲੁਧਿਆਣਾ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਮਗਰੋਂ ਰਾਜ ਸਭਾ ਦੀ ਸੀਟ ਤੋਂ ਅਸਤੀਫ਼ਾ ਦਿੱਤਾ ਸੀ। ਇਹ ਚੋਣ ਜਿੱਤਣ ਮਗਰੋਂ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿਚ ਵੀ ਸ਼ਾਮਲ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8