ਵੱਡੀ ਖ਼ਬਰ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਹੋਇਆ ''ਕੋਰੋਨਾ'', OSD ਦੀ ਰਿਪੋਰਟ ਵੀ ਪਾਜ਼ੇਟਿਵ

Thursday, Apr 08, 2021 - 10:07 AM (IST)

ਵੱਡੀ ਖ਼ਬਰ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਹੋਇਆ ''ਕੋਰੋਨਾ'', OSD ਦੀ ਰਿਪੋਰਟ ਵੀ ਪਾਜ਼ੇਟਿਵ

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਕੇਸਾਂ ਦੀ ਰਫ਼ਤਾਰ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਇਸ ਦੀ ਲਪੇਟ 'ਚ ਹੁਣ ਤੱਕ ਕਈ ਵੱਡੇ ਸਿਆਸੀ ਆਗੂ ਆ ਚੁੱਕੇ ਹਨ। ਹੁਣ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਸਾਬਕਾ ਮੁੱਖ ਮੰਤਰੀ ਨੇ ਖ਼ੁਦ ਨੂੰ ਚੰਡੀਗੜ੍ਹ ਸਥਿਤ ਘਰ 'ਚ ਆਈਸੋਲੇਟ ਕਰ ਲਿਆ ਹੈ। ਰਾਜਿੰਦਰ ਕੌਰ ਭੱਠਲ ਦੇ ਓ. ਐਸ. ਡੀ. ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਕੋਰੋਨਾ ਦੇ ਚੱਲਦਿਆਂ ਮਿਲੀ ਵੱਡੀ ਰਾਹਤ 

ਇਸ ਗੱਲ ਦੀ ਜਾਣਕਾਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਪੁੱਤਰ ਰਾਹੁਲ ਸਿੱਧੂ ਵੱਲੋਂ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2997 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 63 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚੇ ਰਹਿਣ ਤਿਆਰ, ਮਿਲਣ ਜਾ ਰਹੀ ਵੱਡੀ ਸਹੂਲਤ

ਹੁਣ ਤੱਕ ਰਾਜ 'ਚ 260020 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂ ਕਿ ਇਨ੍ਹਾਂ 'ਚੋਂ 7278 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਸੂਬੇ 'ਚ ਕੁੱਲ 43482 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ 'ਚੋਂ 2997 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6189014 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਨੋਟ : ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਬਾਰੇ ਦਿਓ ਆਪਣੀ ਰਾਏ


author

Babita

Content Editor

Related News