ਮੰਤਰੀ ਮੁੰਡੀਆਂ ਨੇ ਹਾਦਸੇ ’ਚ ਜ਼ਖ਼ਮੀ ਹੋਈ ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਦਾ ਪੁੱਛਿਆ ਹਾਲਚਾਲ

Friday, Aug 15, 2025 - 03:07 PM (IST)

ਮੰਤਰੀ ਮੁੰਡੀਆਂ ਨੇ ਹਾਦਸੇ ’ਚ ਜ਼ਖ਼ਮੀ ਹੋਈ ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਦਾ ਪੁੱਛਿਆ ਹਾਲਚਾਲ

ਲੁਧਿਆਣਾ (ਅਨਿਲ, ਸ਼ਿਵਮ)- ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਦੀ ਕਾਰ ਬੁੱਧਵਾਰ ਸਵੇਰੇ ਦਿੱਲੀ ਤੋਂ ਵਾਪਸ ਆਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਸ ਵਿਚ ਉਹ ਜ਼ਖਮੀ ਹੋ ਗਏ ਸਨ। ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਦੇ ਘਰ ਉਨ੍ਹਾਂ ਦਾ ਹਾਲਚਾਲ ਪੁੱਛਣ ਪਹੁੰਚੇ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਇਹ ਖ਼ਬਰ ਵੀ ਪੜ੍ਹੋ - 16 ਅਗਸਤ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਚੱਕਾ ਜਾਮ ਦਾ ਐਲਾਨ

ਦੱਸ ਦਈਏ ਕਿ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਦਿੱਲੀ ਏਅਰਪੋਰਟ ਤੋਂ ਵਾਪਸ ਪਰਤ ਰਹੇ ਸਨ। ਖਨੌਰੀ ਬਾਰਡਰ ਨੇੜੇ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਉੱਥੋਂ ਉਨ੍ਹਾਂ ਨੂੰ ਕੈਥਲ ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਮੁੱਢਲੇ ਇਲਾਜ ਮਗਰੋਂ ਉਨ੍ਹਾਂ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News