ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਬਣੇ ਰਾਜਿੰਦਰ ਪਾਲ ਸਿੰਘ ਰੰਧਾਵਾ
Wednesday, Sep 11, 2019 - 03:54 PM (IST)
![ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਬਣੇ ਰਾਜਿੰਦਰ ਪਾਲ ਸਿੰਘ ਰੰਧਾਵਾ](https://static.jagbani.com/multimedia/2019_9image_15_40_116912307untitled-19copy.jpg)
ਜਲੰਧਰ (ਜਸਪ੍ਰੀਤ)— ਪੰਜਾਬ ਸਰਕਾਰ ਵੱਲੋਂ ਕਾਂਗਰਸੀ ਨੇਤਾ ਰਾਜਿੰਦਰ ਪਾਲ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅੱਤਵਾਦ ਪੀੜਤ ਪਰਿਵਾਰ ਨਾਲ ਆਉਣ ਵਾਲੇ ਕਾਂਗਰਸ ਦੇ ਤੇਜ਼ ਨੇਤਾ ਰਾਜਿੰਦਰ ਪਾਲ ਸਿੰਘ ਰੰਧਾਵਾ (ਰਾਣਾ) ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦਾ ਚੇਅਰਮੈਨ ਬਣਾਇਆ ਹੈ। ਰਾਣਾ ਰੰਧਾਵਾ ਇਸ ਤੋਂ ਪਹਿਲਾਂ ਵੀ ਬਤੌਰ ਮਾਰਕਿਟ ਕਮੇਟੀ ਦੇ ਚੇਅਰਮੈਨ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਰਾਣਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਇਸ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਦੇ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਲਝਾਉਣਗੇ।