ਰਾਜਵੀਰ ਜਵੰਦਾ ਦੀ ਮੌਤ 'ਤੇ ਵੱਡਾ ਐਕਸ਼ਨ, ਹਾਈਕੋਰਟ ਪਹੁੰਚਿਆ ਮਾਮਲਾ

Friday, Oct 10, 2025 - 11:05 AM (IST)

ਰਾਜਵੀਰ ਜਵੰਦਾ ਦੀ ਮੌਤ 'ਤੇ ਵੱਡਾ ਐਕਸ਼ਨ, ਹਾਈਕੋਰਟ ਪਹੁੰਚਿਆ ਮਾਮਲਾ

ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਨਾਲ ਜੁੜਿਆ ਇੱਕ ਮਹੱਤਵਪੂਰਨ ਮਾਮਲਾ ਹੁਣ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਦਰਅਸਲ, ਇਹ ਮਾਮਲਾ ਸਮਾਜਸੇਵੀ ਅਤੇ ਐਡਵੋਕੇਟ ਨਵਕੀਰਨ ਸਿੰਘ ਵੱਲੋਂ ਦਾਇਰ ਕੀਤੀ ਗਈ ਇੱਕ ਪਟੀਸ਼ਨ ਰਾਹੀਂ ਹਿਮਾਚਲ ਹਾਈ ਕੋਰਟ ਵਿੱਚ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ: ਭਰੀ ਜਵਾਨੀ 'ਚ ਦੁਨੀਆ ਨੂੰ ਅਲਵਿਦਾ ਆਖ ਗਿਆ ਰਾਜਵੀਰ ਜਵੰਦਾ 5 ਤੱਤਾਂ 'ਚ ਵਿਲੀਨ, ਭੁੱਬਾਂ ਮਾਰ ਰੋਇਆ ਪਰਿਵਾਰ

ਇਸ ਪਟੀਸ਼ਨ ਦਾ ਮੁੱਖ ਮਕਸਦ ਲੋਕਾਂ ਨੂੰ ਦਰਪੇਸ਼ ਅਵਾਰਾ ਪਸ਼ੂਆਂ ਦੀ ਵੱਧ ਰਹੀ ਸਮੱਸਿਆ ਵੱਲ ਅਦਾਲਤ ਦਾ ਧਿਆਨ ਦਿਵਾਉਣਾ ਹੈ। ਐਡਵੋਕੇਟ ਨਵਕੀਰਨ ਸਿੰਘ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਅਵਾਰਾ ਪਸ਼ੂਆਂ ਦੇ ਹੱਲ ਨੂੰ ਲੈ ਕੇ ਕਈ ਅਹਿਮ ਸਵਾਲ ਚੁੱਕੇ ਗਏ ਹਨ। ਇਹ ਕਾਨੂੰਨੀ ਕਦਮ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਅਤੇ ਜਾਨੀ ਨੁਕਸਾਨ ਦੇ ਗੰਭੀਰ ਮੁੱਦੇ ਨੂੰ ਉਜਾਗਰ ਕਰਦਾ ਹੈ।

ਇਹ ਵੀ ਪੜ੍ਹੋ: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖ਼ਬਰ ! ਰਾਜਵੀਰ ਜਵੰਦਾ ਮਗਰੋਂ ਇਕ ਹੋਰ ਕਲਾਕਾਰ ਨੇ ਛੱਡੀ ਦੁਨੀਆ

 

ਪਟੀਸ਼ਨਰ ਨੇ ਖਾਸ ਤੌਰ 'ਤੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪੁੱਛਿਆ ਹੈ ਕਿ ਜੇਕਰ ਸਰਕਾਰ ਵੱਲੋਂ ਆਮ ਲੋਕਾਂ ਤੋਂ 'ਗਊ ਸੈੱਸ' (Cow Cess) ਲਿਆ ਜਾਂਦਾ ਹੈ, ਤਾਂ ਫਿਰ ਇਨ੍ਹਾਂ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਠੋਸ ਹੱਲ ਕਿਉਂ ਨਹੀਂ ਕੀਤਾ ਜਾਂਦਾ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਤੇ ਅੱਜ ਸੁਣਵਾਈ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਆਖਰੀ ਇੰਸਟਾਗ੍ਰਾਮ ਪੋਸਟ ਹੋਈ ਵਾਇਰਲ

ਦੱਸ ਦੇਈਏ ਕਿ ਗਾਇਕ ਰਾਜਵੀਰ ਜਵੰਦਾ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਮੋਟਰਸਾਈਕਲ 'ਤੇ ਸ਼ਿਮਲਾ ਜਾਂਦੇ ਸਮੇਂ ਪਸ਼ੂਆਂ ਨਾਲ ਟੱਕਰ ਮਗਰੋਂ ਗੰਭੀਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਸੱਟਾਂ ਲੱਗੀਆਂ ਸਨ। ਫੋਰਟਿਸ ਹਸਪਤਾਲ ਵਿੱਚ 11 ਦਿਨਾਂ ਤੱਕ ਚੱਲੇ ਇਲਾਜ ਦੇ ਬਾਵਜੂਦ 8 ਤਸਬੰਰ ਨੂੰ 10.55 ਵਜੇ ਜਵੰਦਾ ਨੂੰ ਹਸਪਤਾਲ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਦੁਪਹਿਰ 12:30 ਵਜੇ ਦੇ ਕਰੀਬ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਵਿੱਚ, ਫੋਰਟਿਸ ਹਸਪਤਾਲ ਨੇ ਪੁਸ਼ਟੀ ਕੀਤੀ ਕਿ ਜਵੰਦਾ ਦੀ ਮੌਤ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਹੋਈ।

ਲੁਧਿਆਣਾ ਦੇ ਜਗਰਾਉਂ ਦੇ ਪੋਨਾ ਪਿੰਡ ਦੇ ਰਹਿਣ ਵਾਲੇ ਜਵੰਦਾ ਆਪਣੇ ਗੀਤਾਂ "ਤੂੰ ਦਿਸ ਪੈਂਦਾ," "ਖੁਸ਼ ਰਿਹਾ ਕਰ," "ਸਰਨੇਮ," "ਆਫਰੀਨ," "ਲੈਂਡਲਾਰਡ," "ਡਾਊਨ ਟੂ ਅਰਥ," ਅਤੇ "ਕੰਗਣੀ" ਲਈ ਵੀ ਜਾਣੇ ਜਾਂਦੇ ਸਨ। ਜਵੰਦਾ ਨੇ 2018 ਵਿੱਚ ਗਿੱਪੀ ਗਰੇਵਾਲ ਨਾਲ ਪੰਜਾਬੀ ਫਿਲਮਾਂ "ਸੂਬੇਦਾਰ ਜੋਗਿੰਦਰ ਸਿੰਘ", 2019 ਵਿੱਚ "ਜ਼ਿੰਦ ਜਾਨ" ਅਤੇ 2019 ਵਿੱਚ "ਮਿੰਦੋ ਤਸੀਲਦਾਰਨੀ" ਵਿੱਚ ਕੰਮ ਕੀਤਾ।

ਇਹ ਵੀ ਪੜ੍ਹੋ : ''ਅਣਮੁੱਲਾ ਹੀਰਾ ਸੰਸਾਰ ਨੂੰ ਆਖ ਗਿਆ ਅਲਵਿਦਾ !'' ਜਵੰਦਾ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਖੜ੍ਹੇ ਮਨਕੀਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News