ਰਾਜੀਵ ਗਾਂਧੀ ਦੇ ''ਬੁੱਤ'' ਨੂੰ ਲੈ ਕੈਪਟਨ-ਸੁਖਬੀਰ ਆਹਮੋ-ਸਾਹਮਣੇ
Wednesday, Dec 26, 2018 - 10:05 AM (IST)

ਮਾਨਸਾ(ਅਮਰਜੀਤ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਬਕਾਇਦਾ ਟਵੀਟ ਕਰਕੇ ਇਸ ਦੀ ਨਿਖੇਧੀ ਕਰਦਿਆਂ ਸੁਖਬੀਰ ਬਾਦਲ ਨੂੰ ਮੁਆਫੀ ਮੰਗਣ ਲਈ ਕਿਹਾ ਹੈ ਅਤੇ ਜ਼ਿਲਾ ਪੁਲਸ ਨੂੰ ਇਸ ਦੇ ਲਈ ਜ਼ਿੰਮੇਵਾਰ ਆਰੋਪੀਆਂ ਦੀ ਤੁਰੰਤ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਸੁਖਬੀਰ ਬਾਦਲ ਨੂੰ ਮੁਆਫੀ ਮੰਗਣ ਲਈ ਕਿਹਾ ਉਥੇ ਹੀ ਸੁਖਬੀਰ ਬਾਦਲ ਨੇ ਇਸ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਜੇਕਰ ਕੈਪਟਨ ਸੱਚੇ ਸਿੱਖ ਹਨ ਤਾਂ ਉਹ ਖੁਦ ਗਾਂਧੀ ਪਰਿਵਾਰ ਦੇ ਮੂੰਹ 'ਤੇ ਕਾਲਖ ਮਲਣ। ਉਨ੍ਹਾਂ ਕਿਹਾ ਕਿ ਗਾਂਧੀ ਪਾਰਿਵਾਰ ਨੇ ਸਿੱਖਾਂ ਉੱਪਰ ਬਹੁਤ ਅੱਤਿਆਚਾਰ ਕੀਤਾ ਹੈ। ਇਸ ਲਈ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਾਉਣਾ ਗਲਤ ਨਹੀਂ।