ਰਾਜੀਵ ਗਾਂਧੀ ਦੇ ਬੁੱਤ ''ਤੇ ਕਾਲਖ ਮਲਣ ''ਤੇ ਭੜਕੇ ਵੇਰਕਾ, ਦਿੱਤਾ ਵੱਡਾ ਬਿਆਨ (ਵੀਡੀਓ)

Tuesday, Dec 25, 2018 - 07:26 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਲੁਧਿਆਣਾ ਵਿਕੇ ਅਕਾਲੀ ਵਰਕਰਾਂ ਵਲੋਂ ਕਾਲਖ ਮਲੇ ਜਾਣ ਦੀ ਘਟਨਾ ਤੋਂ ਭੜਕੇ ਰਾਜ ਕੁਮਾਰ ਵੇਰਕਾ ਨੇ ਵੱਡਾ ਬਿਆਨ ਦਿੱਤਾ ਹੈ। ਵੇਰਕਾ ਨੇ ਕਿਹਾ ਕਿ ਅਜਿਹੀ ਹਰਕਤ ਕਰਨ ਵਾਲਿਆਂ ਨੂੰ ਉਹ ਇੱਟ ਦਾ ਜਵਾਬ ਪੱਥਰ ਨਾਲ ਦੇਣਗੇ। ਗੋਦਰਾ ਕਾਂਡ ਦੀ ਗੱਲ ਕਰਦਿਆਂ ਵੇਰਕਾ ਨੇ ਕਿਹਾ ਕਿ ਕਾਂਗਰਸ ਨਹੀਂ ਬਲਕਿ ਮੋਦੀ ਸਰਕਾਰ ਸਿੱਖ ਵਿਰੋਧੀ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਗੱਲ ਕਰਦਿਆਂ ਵੇਰਕਾ ਨੇ ਅਕਾਲੀ ਦਲ ਨੂੰ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ। 
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੁਲਸ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਲਈ ਕਿਹਾ ਹੈ। ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਸ਼ਾ ਨੂੰ ਹਿਰਾਸਤ ਵਿਚ ਲੈ ਲਿਆ ਹੈ।


Gurminder Singh

Content Editor

Related News