ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

Thursday, Sep 24, 2026 - 11:08 AM (IST)

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਪਟਿਆਲਾ (ਬਲਜਿੰਦਰ) : ਸਾਬਕਾ ਏ. ਆਈ. ਜੀ. ਰਾਜਜੀਤ ਸਿੰਘ ਹੁੰਦਲ ਨੇ ਪਟਿਆਲਾ ਪੁਲਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਰਾਜਜੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਫਰਾਰ ਸਨ। ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਏ. ਆਈ. ਜੀ. ਰਾਜਜੀਤ ਸਿੰਘ ਨੇ ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਪਟਿਆਲਾ ਸਥਿਤ ਦਫਤਰ ਵਿਚ ਸਰੰਡਰ ਕੀਤਾ। ਰਾਜਜੀਤ ਸਿੰਘ 2019 ਤੋਂ ਅੰਡਰ ਗਰਾਊਂਡ ਸਨ। ਪੰਜਾਬ ਪੁਲਸ ਬੜੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਭਾਲ ਕਰ ਰਹੀ ਸੀ ਦੱਸਿਆ ਜਾ ਰਿਹਾ ਹੈ ਕਿ ਰਾਜਜੀਤ ਸਿੰਘ ਹੁੰਦਲ ਦਾ ਨਾਮ ਪੰਜਾਬ ਦੇ ਚਰਚਿਤ ਡਰੱਗ ਮਾਮਲੇ ਵਿਚ ਸਾਹਮਣੇ ਆਇਆ ਸੀ ਜਦੋਂ ਉਹ ਤਰਨਤਾਰਨ ਦੇ ਐੱਸ. ਐੱਸ. ਪੀ. ਵਜੋਂ ਤਾਇਨਾਤ ਸਨ, ਉਸ ਸਮੇਂ ਪੁਲਸ ਅਧਿਕਾਰੀ ਇੰਦਰਜੀਤ ਸਿੰਘ ਨਾਲ ਕਥਿਤ ਸਬੰਧਾਂ ਅਤੇ ਡਰੱਗ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਵਿਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਗਈ ਸੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਰਿਕਾਰਡ ਵਿਚ ਵੀ ਇਸ ਜਾਂਚ ਅਤੇ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਦਾ ਜ਼ਿਕਰ ਹੈ। ਸਾਲ 2023 ਵਿਚ ਪੰਜਾਬ ਸਰਕਾਰ ਵੱਲੋਂ ਰਾਜਜੀਤ ਸਿੰਘ ਹੁੰਦਲ ਨੂੰ ਬਰਖ਼ਾਸਤ ਕਰਨ ਅਤੇ ਉਨ੍ਹਾਂ ਨੂੰ ਐੱਫ. ਆਈ. ਆਰ. ਨੰਬਰ 1, ਮਿਤੀ 12 ਜੂਨ 2017 ਵਿਚ ਧਾਰਾ 120- ਬੀ. ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕਰਨ ਲਈ ਕਿਹਾ ਗਿਆ ਸੀ। ਹੁਣ ਕਰੀਬ 6 ਸਾਲ ਬਾਅਦ ਉਨ੍ਹਾਂ ਦੀ ਮੁੜ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਗ੍ਰਿਫ਼ਤਾਰੀ ਦੇ ਸਹੀ ਕਾਰਨਾਂ ਅਤੇ ਪੁਲਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਅਧਿਕਾਰਤ ਤੌਰ ’ਤੇ ਹੋਰ ਵੇਰਵਿਆਂ ਦੀ ਉਡੀਕ ਹੈ। ਮਾਮਲੇ ਵਿਚ ਅਗਲੀ ਕਾਰਵਾਈ ਅਤੇ ਪੁੱਛਗਿੱਛ ਦੌਰਾਨ ਕੀ ਖੁਲਾਸੇ ਹੁੰਦੇ ਹਨ, ਇਹ ਆਉਣ ਵਾਲੇ ਸਮੇਂ ਵਿਚ ਸਾਹਮਣੇ ਆਵੇਗਾ।

ਇਹ ਵੀ ਪੜ੍ਹੋ : Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News