ਰਾਜਨਾਥ ਸਿੰਘ ਨੇ ਸੁਖਬੀਰ ਬਾਦਲ ਨੂੰ ਕੀਤਾ ਫ਼ੋਨ, ਪ੍ਰਕਾਸ਼ ਸਿੰਘ ਬਾਦਲ ਦਾ ਜਾਣਿਆ ਹਾਲਚਾਲ

Saturday, Apr 22, 2023 - 09:59 AM (IST)

ਰਾਜਨਾਥ ਸਿੰਘ ਨੇ ਸੁਖਬੀਰ ਬਾਦਲ ਨੂੰ ਕੀਤਾ ਫ਼ੋਨ, ਪ੍ਰਕਾਸ਼ ਸਿੰਘ ਬਾਦਲ ਦਾ ਜਾਣਿਆ ਹਾਲਚਾਲ

ਨਵੀਂ ਦਿੱਲੀ (ਭਾਸ਼ਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤ ਸੁਖਬੀਰ ਸਿੰਘ ਬਾਦਲ ਤੋਂ ਉਨ੍ਹਾਂ ਦੀ ਸਿਹਤ ਦੀ ਸਥਿਤੀ ਬਾਰੇ ਜਾਣਕਾਰੀ ਲਈ। ਪ੍ਰਕਾਸ਼ ਸਿੰਘ ਬਾਦਲ ਜੋ 95 ਸਾਲ ਦੇ ਹਨ ਅਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ, ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇਕ ਹਫ਼ਤੇ ਪਹਿਲਾਂ ਮੋਹਾਲੀ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।

PunjabKesari

ਰੱਖਿਆ ਮੰਤਰੀ ਨੇ ਸੁਖਬੀਰ ਨਾਲ ਫ਼ੋਨ 'ਤੇ ਹੋਈ ਗੱਲਬਾਤ 'ਚ ਪ੍ਰਕਾਸ਼ ਸਿੰਘ ਬਾਦਲ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਟਵੀਟ ਕੀਤਾ,''ਸ਼੍ਰੀ ਸੁਖਬੀਰ ਬਾਦਲ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਪ੍ਰਕਾਸ਼ ਸਿੰਘ ਬਦਾਲ ਜੀ ਦੀ ਸਿਹਤ ਬਾਰੇ ਜਾਣਕਾਰੀ ਲਈ, ਜੋ ਹਸਪਤਾਲ 'ਚ ਦਾਖ਼ਲ ਹਨ। ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News