ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ 'ਤੇ, ਰੈਲੀ ਨੂੰ ਕਰਨਗੇ ਸੰਬੋਧਨ

Monday, Jun 19, 2023 - 12:03 PM (IST)

ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ 'ਤੇ, ਰੈਲੀ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ (ਰਜਿੰਦਰ) : ਚੰਡੀਗੜ੍ਹ 'ਚ ਜਨਸੰਪਰਕ ਮੁਹਿੰਮ ਤਹਿਤ ਹੋਣ ਵਾਲੀਆਂ ਰੈਲੀਆਂ ਦੀਆਂ ਤਿਆਰੀਆਂ ਪੂਰੀ ਹੋ ਗਈਆਂ ਹਨ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ 24 ਜੂਨ ਨੂੰ 4 ਵਜੇ ਐਗਜ਼ੀਬਿਸ਼ਨ ਗਰਾਊਂਡ 'ਚ ਰੈਲੀ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਇਜਲਾਸ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ 'ਤੇ ਲਿਆਂਦੇ ਜਾਣਗੇ ਪ੍ਰਸਤਾਵ

ਚੰਡੀਗੜ੍ਹ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਭਾਜਪਾ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਮੌਕੇ 24 ਜੂਨ ਦੀ ਰੈਲੀ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : 9 ਸਾਲਾਂ ’ਚ ਬਣਿਆ ਵਿਸ਼ਵ ਪੱਧਰੀ ਇਨਫ੍ਰਾਸਟਰੱਕਚਰ ਦੱਸਦੈ ਭਾਰਤ ਦੀ ਸਫਲਤਾ ਦੀ ਕਹਾਣੀ : ਮਾਂਡਵੀਆ

ਧਿਆਨਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਬੇਮਿਸਾਲ ਕੰਮਾਂ ਤੇ ਗਰੀਬ ਕਲਿਆਣ ਮੁਹਿੰਮ ਤਹਿਤ ਦੇਸ਼ ਭਰ 'ਚ ਰੈਲੀਆਂ ਅਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News