ਰਾਜਪੁਰਾ ''ਚ ਕਾਰ ਤੇ ਟਰੱਕ ਦੀ ਟੱਕਰ ਦੌਰਾਨ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ
Sunday, Oct 17, 2021 - 02:17 PM (IST)
ਰਾਜਪੁਰਾ/ਮਨੀਮਾਜਰਾ (ਸੰਦੀਪ) : ਰਾਜਪੁਰਾ-ਚੰਡੀਗੜ੍ਹ ਹਾਈਵੇਅ 'ਤੇ ਐਤਵਾਰ ਸਵੇਰੇ ਵਾਪਰੇ ਭਿਆਨਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਚੰਡੀਗੜ੍ਹ ਦੇ ਜੀ. ਐੱਮ. ਸੀ. ਐੱਚ.-32 ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਮਨੀਮਾਜਰਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਤਿਓਹਾਰੀ ਸੀਜ਼ਨ ਦੌਰਾਨ 'ਟਰੇਨਾਂ' ਫੁੱਲ, ਵੇਟਿੰਗ 100 ਤੋਂ ਜ਼ਿਆਦਾ ਹੋਣ ਕਾਰਨ ਮੁਸਾਫ਼ਰ ਪਰੇਸ਼ਾਨ
ਜਾਣਕਾਰੀ ਮੁਤਾਬਕ ਉਕਤ ਨੌਜਵਾਨ ਰਾਜਪੁਰਾ ਸਥਿਤ ਇਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਐਤਵਾਰ ਨੂੰ ਜਦੋਂ ਉਹ ਕਾਰ 'ਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਪਿੰਡ ਆਲਮਪੁਰ ਦੇ ਮੋੜ 'ਤੇ ਉਨ੍ਹਾਂ ਦੀ ਕਾਰ ਦੀ ਟੱਕਰ ਇਕ ਟਰੱਕ ਨਾਲ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ 3 ਨੌਜਵਾਨਾਂ ਸਮੇਤ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਡੇਂਗੂ ਦੇ 33 ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁੱਲ 398 ਮਰੀਜ਼ਾਂ ਦੀ ਪੁਸ਼ਟੀ
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਸਾਰੇ ਜ਼ਖਮੀਆਂ ਨੂੰ ਰਾਜਪੁਰਾ ਸਥਿਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ 3 ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕਾਂ ਦਾ ਪੋਸਟਮਾਰਟਮ ਰਾਜਪੁਰਾ ਹਸਪਤਾਲ 'ਚ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਕਾਕਾ ਰਣਦੀਪ ਦਾ ਬਿਆਨ, ਪੰਜਾਬ ਦੇ ਲੋਕਾਂ ਲਈ ਸਰਕਾਰ ਨੇ ਦੂਜੇ ਸੂਬਿਆਂ ਤੋਂ ਖ਼ਰੀਦੀ ਮਹਿੰਗੀ ਬਿਜਲੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ