ਸ਼ਤਰਾਨਾ ਦੇ ਵਿਧਾਇਕ ਨਿਰਮਲ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ
Monday, Feb 18, 2019 - 04:43 PM (IST)
ਰਾਜਪੁਰਾ (ਬਲਜਿੰਦਰ) : ਹਲਕਾ ਸ਼ਤਰਾਨਾ ਦੇ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਦੀ ਗੱਡੀ ਅੱਜ ਸਵੇਰੇ ਰਾਜਪੁਰਾ ਰੋਡ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਉਹ ਵਾਲ-ਵਾਲ ਬਚੇ। ਵਿਧਾਇਕ ਨਿਰਮਲ ਸਿੰਘ ਆਪਣੀ ਗੱਡੀ 'ਚ ਪਟਿਆਲਾ ਤੋਂ ਚੰਡੀਗੜ੍ਹ ਜਾ ਰਹੇ ਸਨ, ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਮੌਕੇ 'ਤੇ ਪੁੱਜੇ ਥਾਣਾ ਸਦਰ ਪਟਿਆਲਾ ਦੇ ਐੱਸ.ਐੱਚ.ਓ. ਡੀ.ਐੱਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।