ਡੁੱਬੇ ਸਦਮੇ ''ਚ ਪੂਰਾ ਪਰਿਵਾਰ...! ਰਾਜਵੀਰ ਜਵੰਦਾ ਦੀ ਮੌਤ ''ਤੇ ਭਾਵੁਕ ਹੋਏ ਪਾਲ ਸਿੰਘ ਸਮਾਓ

Thursday, Oct 09, 2025 - 08:48 AM (IST)

ਡੁੱਬੇ ਸਦਮੇ ''ਚ ਪੂਰਾ ਪਰਿਵਾਰ...! ਰਾਜਵੀਰ ਜਵੰਦਾ ਦੀ ਮੌਤ ''ਤੇ ਭਾਵੁਕ ਹੋਏ ਪਾਲ ਸਿੰਘ ਸਮਾਓ

ਜਗਰਾਓਂ (ਵੈੱਬ ਡੈਸਕ)- ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੋਹਾਲੀ ਤੋਂ ਬਾਅਦ ਜੱਦੀ ਪਿੰਡ ਪੋਨਾ ਲਿਆਂਦਾ ਗਿਆ ਹੈ। ਅੱਜ ਪਿੰਡ ਪੋਨਾ ਵਿਖੇ ਹੀ ਰਾਜਵੀਰ ਦਾ ਅੰਤਿਮ ਸੰਸਕਾਰ ਸਵੇਰੇ 11 ਵਜੇ ਕੀਤਾ ਜਾਵੇਗਾ। ਇਸ ਦੁੱਖ ਭਰੇ ਸਮੇਂ ਵਿਚ ਇੰਟਰਨੈਸ਼ਨਲ ਬੋਲੀਆਂ ਦੇ ਕਲਾਕਾਰ ਪਾਲ ਸਿੰਘ ਸਮਾਓ ਵੀ ਉਹਨਾਂ ਦੇ ਘਰ ਪਹੁੰਚੇ। ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਜਵੀਰ ਦੇ ਜਾਣ ਕਾਰਨ ਉਹਨਾਂ ਦਾ ਪੂਰਾ ਪਰਿਵਾਰ ਟੁੱਟ ਗਿਆ ਹੈ। ਉਹਨਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 

ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ

ਪਾਲ ਸਿੰਘ ਸਮਾਓ ਨੇ ਕਿਹਾ ਕਿ ਅਸੀਂ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਪਰ ਇਸ ਸਮੇਂ ਬਹੁਤ ਵੱਡੇ ਸਦਮੇ ਵਿਚ ਹਨ। ਉਹਨਾਂ ਦੀ ਇਹ ਹਾਲਤ ਦੇਖ ਕੇ ਮਨ ਬਹੁਤ ਦੁੱਖੀ ਹੁੰਦਾ ਹੈ, ਜਿਸ ਨੂੰ ਕਹਿਣ ਲਈ ਕੋਈ ਸ਼ਬਦ ਨਹੀਂ ਹਨ। ਉਹਨਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੱਗ ਰਿਹਾ ਸੀ ਕਿ ਉਸ ਨੂੰ ਜਲਦੀ ਹੋਸ਼ ਆ ਜਾਵੇਗਾ ਪਰ ਅਜਿਹਾ ਕੁਝ ਨਹੀਂ ਹੋਇਆ। ਰਾਜਵੀਰ ਦੇ ਜਾਣ ਨਾਲ ਉਹਨਾਂ ਦੀ ਪਤਨੀ ਦਾ ਬਹੁਤ ਬੁਰਾ ਹਾਲ ਹੈ, ਉਹ ਇਸ ਸਮੇਂ ਗਮ ਵਿਚ ਡੁੱਬੇ ਹੋਏ ਹਨ। 

ਪੜ੍ਹੋ ਇਹ ਵੀ : 10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ

ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਦਾ 8 ਅਕਤੂਬਰ 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਬੇਹੱਦ ਨੁਕਸਾਨ ਪਹੁੰਚਿਆ ਸੀ। ਉਹ ਕਰੀਬ 10 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ। 

ਪੜ੍ਹੋ ਇਹ ਵੀ : 12 ਅਕਤੂਬਰ ਤੱਕ ਸਕੂਲ-ਕਾਲਜ ਬੰਦ, ਹੁਣ ਇਸ ਦਿਨ ਤੋਂ ਲੱਗਣਗੀਆਂ ਕਲਾਸਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News