ਰਾਜਵੀਰ ਜਵੰਦਾ ਦੀ ਪਤਨੀ ਨੂੰ ਮਿਲੇ ਸਰਕਾਰੀ ਨੌਕਰੀ, ਬੱਚਿਆਂ ਦਾ ਚੁੱਕਾਂਗੇ ਖਰਚਾ, MP ਸਾਹਨੀ ਨੇ ਕੀਤਾ ਵੱਡਾ ਐਲਾਨ
Friday, Oct 17, 2025 - 03:18 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਭੋਗ ਤੇ ਅੰਤਿਮ ਅਰਦਾਸ ਦਾ ਪ੍ਰੋਗਰਾਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਿੰਡਾ ਪੋਨਾ (ਤਹਿਸੀਲ ਜਗਰਾਂਉ, ਜ਼ਿਲ੍ਹਾ ਲੁਧਿਆਣਾ) ਵਿਖੇ ਆਯੋਜਿਤ ਕੀਤਾ ਗਿਆ ਹੈ। ਇਸ ਮੌਕੇ ਪੰਜਾਬੀ ਸੰਗੀਤ ਅਤੇ ਕਈ ਸਿਆਸੀ ਆਗੂ ਪੁੱਜੇ। ਇਸ ਦੌਰਾਨ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਰਾਜਵੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਾਟਾਵਾ ਕਰਦਿਆਂ ਕਿਹਾ ਕਿ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲ ਨਾਲ ਮੁਲਾਕਾਤ ਕਰਨਗੇ ਅਤੇ ਉਸ ਦੌਰਾਨ ਉਹ ਰਾਜਵੀਰ ਦੀ ਪਤਨੀ ਨੂੰ 2-3 ਦਿਨਾਂ ਅੰਦਰ ਸਰਕਾਰੀ ਨੌਕਰੀ ਦੇਣ ਦੀ ਅਪੀਲ ਕਰਨਗੇ। ਇਸ ਤੋਂ ਇਲਾਵਾ ਅਸੀਂ ਜਵੰਦਾ ਦੇ 2 ਬੱਚਿਆਂ ਨੂੰ ਅਡਾਪਟ ਕਰਦੇ ਹਾਂ ਅਤੇ ਉਨ੍ਹਾਂ ਦਾ ਸਾਰਾ ਖਰਚਾ ਚੁੱਕਦੇ ਹਾਂ।
ਇਹ ਵੀ ਪੜ੍ਹੋ : ਮਿਊਜ਼ਿਕ ਇੰਡਸਟਰੀ 'ਚ ਮੁੜ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ
ਦੱਸ ਦੇਈਏ ਕਿ 27 ਸਤੰਬਰ ਨੂੰ ਰਾਜਵੀਰ ਜਵੰਦਾ ਬੱਦੀ ਤੋਂ ਸ਼ਿਮਲਾ ਜਾ ਰਹੇ ਸਨ। ਉਹ 5 ਸਾਥੀਆਂ ਸਮੇਤ ਵੱਖ-ਵੱਖ ਬਾਈਕਾਂ ‘ਤੇ ਸਫਰ ਕਰ ਰਹੇ ਸਨ। ਇਸ ਦੌਰਾਨ ਪਿੰਜੌਰ ਦੇ ਨੇੜੇ ਜਵੰਦਾ ਹਾਦਸੇ ਦਾ ਸ਼ਿਕਾਰ ਹੋ ਗਏ। ਚਸ਼ਮਦੀਦਾਂ ਨੇ ਪੁਲਸ ਨੂੰ ਦੱਸਿਆ ਕਿ ਬਾਈਕ ਸਿੱਧੀ ਪਸ਼ੂ ਨਾਲ ਟਕਰਾਈ ਸੀ। ਨੇੜੇ ਮੌਜੂਦ ਲੋਕਾਂ ਨੇ ਵੀ ਪੁਸ਼ਟੀ ਕੀਤੀ ਕਿ ਉਸ ਸਮੇਂ ਉੱਥੇ ਕੋਈ ਕਾਰ ਨਹੀਂ ਸੀ। ਇਸ ਹਾਦਸੇ ‘ਚ ਰਾਜਵੀਰ ਜਵੰਦਾ ਨੂੰ ਸਿਰ ਅਤੇ ਰੀੜ ਦੀ ਹੱਡੀ ‘ਚ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਪਹਿਲਾਂ ਨਜ਼ਦੀਕੀ ਹਸਪਤਾਲ ਤੇ ਬਾਅਦ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ਼ 11 ਦਿਨ ਤੱਕ ਚੱਲਦਾ ਰਿਹਾ ਅਤੇ ਆਖਿਰਕਾਰ ਉਹ 8 ਅਕਤੂਬਰ 2025 ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8