Rajvir Jawanda ਦੀ ਸਿਹਤ ਬਾਰੇ ਵੱਡੀ ਅਪਡੇਟ! ਮਿਲੀ ਇਹ ਜਾਣਕਾਰੀ
Wednesday, Oct 01, 2025 - 09:06 AM (IST)

ਚੰਡੀਗੜ੍ਹ : ਹਿਮਾਚਲ ਵਿਚ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਪੰਜਾਬੀ ਗਾਈਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਹਨ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਇਸ ਸਮੇਂ ਉਹਨਾਂ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਇਹ ਆ ਰਹੀ ਹੈ ਕਿ ਉਹਨਾਂ ਦਾ ਬਲੱਡ ਪ੍ਰੈਸ਼ਰ ਠੀਕ ਹੈ। ਹਾਲਤ ਥੋੜੀ ਜਿਹੀ ਸਥਿਰ ਹੋਈ ਹੈ। ਇਸ ਦੇ ਨਾਲ ਹੀ ਉਹਨਾਂ ਦੀ ਦਿਲ ਦੀ ਧੜਕਣ ਵੀ ਠੀਕ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬੀ ਗਾਈਕ ਰੇਸ਼ਨ ਅਨਮੋਲ ਅਤੇ ਐਮੀ ਵਿਰਕ ਵੱਲੋ ਦਿੱਤੀ ਗਈ ਹੈ।
ਪੜ੍ਹੋ ਇਹ ਵੀ : ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ
ਬੀਤੇ ਦਿਨ ਦੱਸਿਆ ਗਿਆ ਕਿ ਰਾਜਵੀਰ ਦੇ ਸਰੀਰ ‘ਚ ਆਕਸੀਜਨ ਦੀ ਕਮੀ ਬਣੀ ਹੋਈ ਹੈ। ਸਰੀਰ ਦੇ ਅੰਗਾਂ ਨੂੰ ਪੂਰੇ ਤਰੀਕੇ ਨਾਲ ਆਕਸੀਜਨ ਨਹੀਂ ਮਿਲ ਪਾ ਰਹੀ। ਇਸ ਦੇ ਨਾਲ ਹੀ ਉਨ੍ਹਾਂ ਦੀ ਐਮਆਰਆਈ ਰਿਪੋਰਟ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਗਰਦਨ ਤੇ ਰੀੜ ‘ਚ ਗਹਿਰੀਆਂ ਸੱਟਾਂ ਆਈਆਂ ਹਨ। ਇਸ ਨਾਲ ਉਨ੍ਹਾਂ ਦੇ ਹੱਥਾਂ ਪੈਰਾਂ ‘ਚ ਕਮਜ਼ੋਰੀ ਹੈ, ਉਨ੍ਹਾਂ ਨੂੰ ਲੰਬੇ ਸਮੇਂ ਤੱਕ ਵੈਂਟੀਲੇਟਰ ‘ਤੇ ਰੱਖਣਾ ਪੈ ਸਕਦਾ ਹੈ। ਰਾਜਵੀਰ ਦੀ ਸਿਹਤ ਜਲਦੀ ਤੋਂ ਜਲਦੀ ਠੀਕ ਹੋਵੇ, ਇਸ ਲਈ ਅਰਦਾਸਾਂ ਦਾ ਦੌਰ ਜਾਰੀ ਹੈ।
ਪੜ੍ਹੋ ਇਹ ਵੀ : ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ, ਹੋਇਆ ਛੁੱਟੀ ਦਾ ਐਲਾਨ
ਦੱਸ ਦੇਈਏ ਕਿ ਗਾਈਕ ਰਾਜਵੀਰ ਪਿਛਲੇ 3 ਦਿਨਾਂ ਤੋਂ ਲਗਾਤਾਰ ਵੈਂਟੀਲੇਟਰ ਸਪੋਰਟ ‘ਤੇ ਹਨ। ਹਾਦਸੇ ਦੌਰਾਨ ਸਿਰ ਅਤੇ ਰੀੜ ਦੀ ਹੱਡੀ ‘ਤੇ ਲੱਗੀ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ਼ ਨਿਊਰੋ ਸਰਜਰੀ ਤੇ ਕ੍ਰਿਟੀਕਲ ਕੇਅਰ ਦੀ ਮਾਹਿਰ ਟੀਮ ਵਲੋਂ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਮਿਲਣ ਲਈ ਵੱਡੀ ਗਿਣਤੀ ਵਿਚ ਪੰਜਾਬੀ ਗਾਈਕ ਅਤੇ ਆਗੂ ਆ ਰਹੇ ਹਨ, ਜਿਹਨਾਂ ਨੇ ਮੁਤਾਬਕ ਅਰਦਾਸਾਂ ਨਾਲ ਹੀ ਰਾਜਵੀਰ ਦੀ ਸਿਹਤ ਵਿਚ ਹੋਰ ਸੁਧਾਰ ਹੋ ਸਕਦਾ ਹੈ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।