ਕਾਂਗਰਸ ਨੇ ਰਾਜਵਿੰਦਰ ਸਿੰਘ ਸਿੱਧੂ ਨੂੰ ਸੌਂਪੀ ਪੰਜਾਬ ਐੱਨ. ਐੱਸ. ਯੂ. ਆਈ. ਦੀ ਕਮਾਨ

Sunday, Nov 29, 2026 - 06:39 PM (IST)

ਕਾਂਗਰਸ ਨੇ ਰਾਜਵਿੰਦਰ ਸਿੰਘ ਸਿੱਧੂ ਨੂੰ ਸੌਂਪੀ ਪੰਜਾਬ ਐੱਨ. ਐੱਸ. ਯੂ. ਆਈ. ਦੀ ਕਮਾਨ

ਚੰਡੀਗੜ੍ਹ (ਮਨਪ੍ਰੀਤ)- ਕਾਂਗਰਸ ਨੇ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਨ.ਐੱਸ.ਯੂ.ਆਈ.) ਦੀ ਪੰਜਾਬ ਇਕਾਈ ਦੀ ਕਮਾਨ ਰਾਜਵਿੰਦਰ ਸਿੰਘ ਸਿੱਧੂ ਨੂੰ ਸੌਂਪੀ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ, ਪਾਰਟੀ ਪ੍ਰਧਾਨ ਨੇ ਰਾਜਵਿੰਦਰ ਸਿੰਘ ਸਿੱਧੂ ਨੂੰ ਪੰਜਾਬ ਐੱਨ.ਐੱਸ.ਯੂ.ਆਈ. ਦਾ ਐਡਹਾਕ ਸੂਬਾ ਪ੍ਰਧਾਨ ਨਿਯੁਕਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। 

ਸਿੱਧੂ ਇਸ ਤੋਂ ਪਹਿਲਾਂ ਪੰਜਾਬ ਐੱਨ.ਐੱਸ.ਯੂ.ਆਈ. ਦੇ ਮੀਤ ਪ੍ਰਧਾਨ ਅਤੇ ਮੋਹਾਲੀ ਐੱਨ.ਐੱਸ.ਯੂ.ਆਈ. ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਨਿਯੁਕਤੀ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਵਿੰਦਰ ਸਿੰਘ ਸਿੱਧੂ ਨੂੰ ਵਧਾਈ ਦਿੱਤੀ ਹੈ।


author

Anmol Tagra

Content Editor

Related News