ਰਾਜ ਸਭਾ ਲਈ ਅੰਬਿਕਾ ਸੋਨੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
Monday, May 30, 2016 - 01:13 PM (IST)

ਚੰਡੀਗੜ੍ਹ (ਭੁੱਲਰ) : ਕਾਂਗਰਸ ਵਲੋਂ ਰਾਜ ਸਭਾ ਲਈ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਸੋਮਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਰਾਜ ਸਭਾ ਲਈ ਨਾਜ਼ਮਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਜਨਰਲ ਸਕੱਤਰ ਸ਼ਕੀਲ ਅਹਿਮਦ, ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਬੀਬੀ ਰਾਜਿੰਦਰ ਕੌਰ ਭੱਠਲ, ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।