ਰਾਜ ਸਭਾ 'ਚ ਗੂੰਜਿਆ 'ਡੰਕੀ ਰੂਟ' ਦਾ ਮੁੱਦਾ! MP ਸਤਨਾਮ ਸਿੰਘ ਸੰਧੂ ਨੇ ਕੀਤੀ ਜਾਂਚ ਦੀ ਮੰਗ

Tuesday, Dec 02, 2025 - 01:38 PM (IST)

ਰਾਜ ਸਭਾ 'ਚ ਗੂੰਜਿਆ 'ਡੰਕੀ ਰੂਟ' ਦਾ ਮੁੱਦਾ! MP ਸਤਨਾਮ ਸਿੰਘ ਸੰਧੂ ਨੇ ਕੀਤੀ ਜਾਂਚ ਦੀ ਮੰਗ

ਚੰਡੀਗੜ੍ਹ (ਅੰਕੁਰ): ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਭਾਰਤੀ ਨੌਜਵਾਨਾਂ ਦੀ ਮਨੁੱਖੀ ਤਸਕਰੀ ਦਾ ਸੰਵੇਦਨਸ਼ੀਲ ਮੁੱਦਾ ਚੁੱਕਦਿਆਂ ਇਸ ਮਾਮਲੇ ’ਚ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ੀ ਕੰਪਨੀਆਂ ਭਾਰਤੀ ਨੌਜਵਾਨਾਂ ਨੂੰ ਵਰਗਲਾ ਕੇ ਉਨ੍ਹਾਂ ਨੂੰ ਆਪਣੇ ਮੁਲਕ ਬੁਲਾਉਂਦੀਆਂ ਹਨ ਤੇ ਫਿਰ ਉਨ੍ਹਾਂ ਨੂੰ ਜ਼ਬਰਦਸਤੀ ਰੂਸੀ ਫ਼ੌਜ ’ਚ ਭਰਤੀ ਕਰ ਕੇ ਜੰਗ 'ਤੇ ਭੇਜ ਦਿੱਤਾ ਜਾਂਦਾ ਹੈ।

ਉਨ੍ਹਾਂ ਨੇ ਭਾਰਤੀਆਂ ਵੱਲੋਂ ਡੰਕੀ ਰੂਟ ਰਾਹੀਂ ਵਿਦੇਸ਼ ਜਾਣ ਦਾ ਮੁੱਦਾ ਵੀ ਚੁੱਕਿਆ। ਭਾਰਤੀ ਨੌਜਵਾਨਾਂ ਨੂੰ ਵਰਗਲਾ ਕੇ ਅਤੇ ਉਨ੍ਹਾਂ ਨੂੰ ਵਿਦੇਸ਼ਾਂ ’ਚ ਵਧੀਆ ਨੌਕਰੀਆਂ ਦੇ ਲਾਲਚ ਦੇ ਕੇ ਉਨ੍ਹਾਂ ਨੂੰ ਬਾਹਰ ਭੇਜਿਆ ਜਾਂਦਾ ਹੈ। ਇਸ ਤੋਂ ਬਾਅਦ ਰੂਸ ਵਰਗੇ ਦੇਸ਼ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰ ਕੇ ਉਨ੍ਹਾਂ ਨੂੰ ਜ਼ਬਰਦਸਤੀ ਫ਼ੌਜ ’ਚ ਭਰਤੀ ਕਰ ਲੈਂਦੇ ਹਨ ਅਤੇ ਫਿਰ ਉਨ੍ਹਾਂ ਨੂੰ ਰੂਸੀ ਫ਼ੌਜ ’ਚ ਜਬਰੀ ਭਰਤੀ ਕਰਵਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਹ ਮੁੱਦਾ ਵਿਦੇਸ਼ ਮੰਤਰਾਲੇ ਸਾਹਮਣੇ ਚੁੱਕਿਆ ਸੀ, ਜਿਸ ’ਚ ਉਨ੍ਹਾਂ ਨੇ ਮੰਤਰਾਲੇ ਨੂੰ ਰੂਸ ’ਚ ਫਸੇ ਪੰਜਾਬੀ ਨੌਜਵਾਨਾਂ ਨੂੰ ਛੁਡਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਸਰਕਾਰ ਦੀ ਦਖ਼ਲਅੰਦਾਜ਼ੀ ਨਾਲ 96 ਭਾਰਤੀ ਨੌਜਵਾਨਾਂ ਨੂੰ ਰੂਸ ਤੋਂ ਸੁਰੱਖਿਅਤ ਵਾਪਸ ਵਤਨ ਲਿਆਂਦਾ ਗਿਆ ਸੀ।

ਸੰਧੂ ਨੇ ਇਸ ਜ਼ਰੂਰੀ ਮਾਮਲੇ ’ਚ ਸਮੇਂ ਸਿਰ ਦਖ਼ਲ ਦੇਣ ਅਤੇ ਰੂਸ ਤੋਂ 96 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ’ਚ ਮਦਦ ਕਰਨ ਲਈ ਵਿਦੇਸ਼ ਮੰਤਰਾਲੇ ਦਾ ਧੰਨਵਾਦ ਕੀਤਾ। ਭਾਰਤ ’ਚ ਮਨੁੱਖੀ ਤਸਕਰੀ ਦੇ ਕੇਸਾਂ ਨੂੰ ਵਧਦੇ ਕੇਸਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਮੰਗ ਕੀਤੀ ਕਿ ਡੰਕੀ ਰੂਟ ਦੇ ਮਾਮਲਿਆਂ ਨੂੰ ਖ਼ਤਮ ਕਰਨ ਲਈ ਭਾਰਤ ਸਰਕਾਰ ਵੱਲੋਂ ਜਾਂਚ ਕਰਵਾਈ ਜਾਵੇ, ਜੋ ਕਿ ਅਜਿਹੀਆਂ ਨੌਕਰੀਆਂ ਦੇਣ ਵਾਲੀਆਂ ਏਜੰਸੀਆਂ ਦੀ ਨਿਗਰਾਨੀ ਕਰੇ, ਜੋ ਕਿ ਗ਼ੈਰ ਕਾਨੂੰਨੀ ਮਨੁੱਖੀ ਤਸਕਰੀ ’ਚ ਸ਼ਾਮਲ ਹਨ।


author

Anmol Tagra

Content Editor

Related News