ਪੰਜਾਬ ਤੋਂ ਰਾਜ ਸਭਾ ਮੈਂਬਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ
Wednesday, Nov 05, 2025 - 06:13 PM (IST)
ਪਟਿਆਲਾ/ਰਾਜਪੁਰਾ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਿਕ ਸਮੂਹ, ਟ੍ਰਾਈਡੈਂਟ ਗਰੁੱਪ ਦੇ ਮੁਖੀ ਰਜਿੰਦਰ ਗੁਪਤਾ ਦੇ ਪੁੱਤਰ ਅਭਿਸ਼ੇਕ ਗੁਪਤਾ ਦੀ ਕਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਹ ਹਾਦਸੇ ਮੰਗਲਵਾਰ ਦੇਰ ਰਾਤ ਰਾਜਪੁਰਾ ਜੀ. ਟੀ. ਰੋਡ 'ਤੇ ਵਾਪਰਿਆ। ਇਥੇ ਚੰਗੀ ਗੱਲ ਇਹ ਰਹੀ ਕਿ ਅਭਿਸ਼ੇਕ ਗੁਪਤਾ ਅਤੇ ਕਾਰ ਵਿਚ ਸਵਾਰ ਸਾਰੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਬੀਬੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸ਼ੁਰੂ ਹੋਈ...
ਮਿਲੀ ਜਾਣਕਾਰੀ ਅਨੁਸਾਰ ਅਭਿਸ਼ੇਕ ਗੁਪਤਾ ਆਪਣੀ ਲੈਕਸਸ LX570 ਕਾਰ ਵਿਚ ਦਿੱਲੀ ਤੋਂ ਵਾਪਸ ਆ ਰਹੇ ਸੀ। ਇਸ ਦੌਰਾਨ ਜਦੋਂ ਉਨ੍ਹਾਂ ਦੀ ਕਾਰ ਰਾਜਪੁਰਾ ਜੀਟੀ ਰੋਡ 'ਤੇ ਸੀ ਤਾਂ ਪਿੱਛੇ ਆ ਰਹੀ ਇਕ ਹੋਰ ਗੱਡੀ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰਾਂ ਦਾ ਕਾਫੀ ਨੁਕਸਾਨ ਹੋਇਆ ਪਰ ਖੁਸ਼ਕਿਸਮਤੀ ਨਾਲ ਸਾਰੇ ਸਵਾਰ ਸੁਰੱਖਿਅਤ ਰਹੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ, ਤਰੱਕੀ ਨੂੰ ਲੈ ਕੇ ਆਖਿਰ ਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
