ਸ੍ਰੀ ਦਰਬਾਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਹੋਏ ਨਤਮਸਤਕ

Saturday, Jul 06, 2024 - 06:07 PM (IST)

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਜਿੱਥੇ ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਉੱਥੇ ਹੀ ਰਸਭਿੰਨੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਸੰਜੇ ਸਿੰਘ ਵੱਲੋਂ ਜਿੱਥੇ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਗੁਰੂ ਮਹਾਰਾਜ ਦੇ ਚਰਨਾਂ 'ਚ ਅਰਦਾਸ ਬੇਨਤੀ ਕੀਤੀ ਉੱਥੇ ਹੀ ਉਹਨਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ  ਕੀਤੀ ਗਈ। 

ਇਹ ਵੀ ਪੜ੍ਹੋ- SGPC ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਨਿੰਦਾ ਮਤਾ ਪਾਸ, ਕਿਹਾ- ਦਰਜ ਹੋਵੇ ਮਾਮਲਾ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਅੱਜ ਉਹਨਾਂ ਦੀ ਬਿਕਰਮ ਸਿੰਘ ਮਜੀਠੀਆ ਦੇ ਕੇਸ 'ਚ ਅੰਮ੍ਰਿਤਸਰ ਕੋਰਟ 'ਚ ਸੁਣਵਾਈ ਸੀ, ਜਿਸ ਨੂੰ ਲੈ ਕੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਸਨ। ਉਹਨਾਂ ਦੱਸਿਆ ਕਿ ਕੋਰਟ 'ਚ ਪੇਸ਼ ਹੋਣ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਤੇ ਦਰਬਾਰ ਸਾਹਿਬ 'ਚ ਜਲੰਧਰ ਜ਼ਿਮਨੀ ਚੋਣਾਂ ਜਿੱਤਣ ਲਈ ਅਰਦਾਸ ਕੀਤੀ ਗਈ।

ਇਹ ਵੀ ਪੜ੍ਹੋ- ਸੰਸਦ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤਸਵੀਰ ਲੈ ਕੇ ਜਾਣ 'ਤੇ ਐੱਸ. ਜੀ. ਪੀ. ਸੀ. ਸਖ਼ਤ'

ਸੰਜੇ ਸਿੰਘ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ 13 ਸੀਟਾਂ ਜਿੱਤਣ ਦਾ ਦਾਅਵਾ ਕਰਦੀ ਸੀ ਪਰ 13 ਸੀਟਾਂ ਨਹੀਂ ਜਿੱਤ ਪਾਈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਰਗਾ ਹੀ ਲੋਕਾਂ ਦਾ ਪਿਆਰ ਹਾਸਲ ਕਰੇਗੀ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ 'ਚ ਲਾਅ ਐਂਡ ਆਰਡਰ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਸਵਾਲ ਉੱਠ ਰਹੇ ਹਨ ਅਤੇ ਜੋ ਲੋਕ ਆਮ ਆਦਮੀ ਪਾਰਟੀ ਤੇ ਇਹ ਸਵਾਲ ਚੁੱਕ ਰਹੇ ਹਨ ਉਹ ਪਹਿਲਾਂ 2022 ਤੋਂ ਪਹਿਲਾਂ ਦੇ ਰਿਕਾਰਡ ਚੈੱਕ ਕਰ ਲੈਣ ਤੇ 2022 ਤੋਂ ਬਾਅਦ ਦੇ ਵੀ ਰਿਕਾਰਡ ਚੈੱਕ ਕਰ ਲੈਣ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰਾ ਨਸ਼ਾ ਅਤੇ ਲਾਅ ਐਂਡ ਆਰਡਰ ਤੇ ਕੰਟਰੋਲ ਕੀਤਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News