ਯੂ. ਪੀ. ’ਚ ਸਿੱਖ ਪਰਿਵਾਰਾਂ ਦੇ ਘਰਾਂ ਤੇ ਪਵਿੱਤਰ ਲੰਗਰ ਹਾਲ ’ਚ ਭੰਨਤੋੜ ਨਿੰਦਣਯੋਗ: ਰਾਘਵ ਚੱਢਾ
Sunday, Jun 12, 2022 - 09:59 AM (IST)
ਜਲੰਧਰ (ਧਵਨ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ’ਚ ਰਹਿੰਦੇ ਸਿੱਖ ਪਰਿਵਾਰਾਂ ਦੇ ਘਰਾਂ ਦੀ ਭੰਨਤੋੜ ਅਤੇ ਪਵਿੱਤਰ ਲੰਗਰ ਹਾਲ ਨੂੰ ਢਾਹੁਣ ਦੀਆਂ ਘਟਨਾਵਾਂ ਨਿੰਦਣਯੋਗ ਹਨ। ਰਾਘਵ ਚੱਢਾ ਨੇ ਕਿਹਾ ਕਿ ਮੁਰਾਦਾਬਾਦ ’ਚ ਸਿੱਖ ਪਰਿਵਾਰ ਸ਼ਾਂਤੀ ਨਾਲ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਘਰਾਂ ’ਤੇ ਹਮਲਾ ਕਰਕੇ ਭੰਨਤੋੜ ਕੀਤੀ ਗਈ। ਨਾਲ ਹੀ ਪਵਿੱਤਰ ਲੰਗਰ ਹਾਲ ਦੀ ਭੰਨਤੋੜ ਕਰਕੇ ਤਣਾਅ ਪੈਦਾ ਕੀਤਾ ਗਿਆ। ਉੱਤਰ ਪ੍ਰਦੇਸ਼ ਸਰਕਾਰ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਜਿਨ੍ਹਾਂ ਸਿੱਖ ਪਰਿਵਾਰਾਂ ਦਾ ਨੁਕਸਾਨ ਹੋਇਆ ਹੈ, ਨੂੰ ਵੀ ਸੂਬਾ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਇਸ ਘਟਨਾ ਤੋਂ ਬਾਅਦ ਘੱਟ ਗਿਣਤੀ ਕਮਿਸ਼ਨ ਨੇ ਦੋ ਅਧਿਕਾਰੀਆਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ ਪਰ ਉੱਤਰ ਪ੍ਰਦੇਸ਼ ਸਰਕਾਰ ਨੂੰ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਆਮ ਆਦਮੀ ਪਾਰਟੀ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਸ਼ਹਿਰ ਦੇ ਹਾਲਾਤ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਸੂਬਾ ਸਰਕਾਰ ਨੂੰ ਸਿੱਖ ਪਰਿਵਾਰਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਲਾਤ ਪੈਦਾ ਨਾ ਹੋਣ।
ਇਹ ਵੀ ਪੜ੍ਹੋ: ਜਲੰਧਰ ਦੇ ਪ੍ਰਾਈਵੇਟ ਸਕੂਲਾਂ ਵਿਰੁੱਧ ਜ਼ਿਲ੍ਹਾ ਰੈਗੂਲੇਟਰੀ ਬਾਡੀ ਦੀ ਵੱਡੀ ਕਾਰਵਾਈ, ਜਾਰੀ ਕੀਤਾ ਨੋਟਿਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ