ਅਮਰੀਕਾ ''ਚ ਹੋਏ ਪੰਜਾਬੀ ਪਰਿਵਾਰ ਦੇ ਕਤਲ ਮਾਮਲੇ ''ਚ ਰਾਜ ਸਭਾ ਮੈਂਬਰ ਸਾਹਨੀ ਨੇ ਕੀਤੀ ਇਹ ਮੰਗ
Thursday, Oct 06, 2022 - 05:54 PM (IST)
ਨਵੀਂ ਦਿੱਲੀ : ਅਮਰੀਕਾ ਵਿਖੇ ਹੋਏ ਪੰਜਾਬੀ ਪਰਿਵਾਰ ਦੇ ਕਤਲ ਨਾਲ ਸਾਰੇ ਪੰਜਾਬ 'ਚ ਸਹਿਮ ਦਾ ਮਾਹੌਲ ਪਸਰਿਆ ਹੋਇਆ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਵੀ ਟਵੀਟ ਕਰ ਇਸ ਦਾ ਦੁੱਖ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਾਇਆ ਕਿ ਅਮਰੀਕਾ ਵਿਖੇ ਇਕ ਬੱਚੀ, ਉਸਦੇ ਮਾਤਾ-ਪਿਤਾ ਅਤੇ ਅੰਕਲ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ ਦੁਨੀਆ ਭਰ ਦੇ ਪੰਜਾਬੀਆਂ ਲਈ ਸਦਮਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਮੇਰੀ ਹਮਦਰਦੀ ਪਰਿਵਾਰ ਅਤੇ ਦੋਸਤਾਂ ਨਾਲ ਹੈ। ਸਾਹਨੀ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਅਤੇ ਅਮਰੀਕਾ ਦੇ ਰਾਸ਼ਟਰਪਤੀ ਤੋਂ ਮੰਗ ਕਰਦਿਆਂ ਕਿਹਾ ਕਿ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਵੀ ਦਿੱਤੀ ਜਾਵੇ।
ਇਹ ਵੀ ਪੜ੍ਹੋ- ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ ਮਾਮਲੇ 'ਚ ਸਿਰਸਾ ਨੇ ਦਿੱਤਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਹੁਸ਼ਿਆਰਪੁਰ ਦੇ ਹਰਸੀ ਪਿੰਡ ਨਾਲ ਸੰਬੰਧਿਤ ਪਰਿਵਾਰ ਦੇ 4 ਮੈਂਬਰਾਂ ਨੂੰ ਅਮਰੀਕਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ ਸੀ। ਕੇਲੀਫੋਰਨੀਆ ਪੁਲਸ ਨੂੰ ਇਸ ਸੰਬੰਧੀ ਜਾਣਕਾਰੀ ਮਿਲੀ ਸੀ ਪਰ ਫਿਰ ਵੀ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ ਲੱਗ ਸਕਿਆ ਕਿ ਕਿਸ , ਕਿਉਂ ਅਤੇ ਕਿੱਥੋਂ ਇਸ ਪਰਿਵਾਰ ਨੂੰ ਅਗਵਾ ਕੀਤਾ ਸੀ। ਕਾਫ਼ੀ ਭਾਲ ਕਰਨ ਤੋਂ ਬਾਅਦ ਅੱਜ ਪੰਜਾਬੀ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਇਕ ਪਾਰਕ ਵਿੱਚੋਂ ਬਰਾਮਦ ਹੋਈਆਂ। ਜਿਨ੍ਹਾਂ ਵਿੱਚੋਂ 8 ਮਹੀਨਿਆਂ ਦੀ ਬੱਚੀ ਦੀ ਭੁੱਖ ਕਾਰਨ ਅਤੇ ਬਾਕੀਆਂ ਦੀ ਗੋਲ਼ੀ ਲੱਗਣ ਕਾਰਨ ਮੌਤ ਹੋਈ ਹੈ। ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਤੋਂ ਇਲਾਵਾ ਪੂਰੇ ਪੰਜਾਬ ਇਸ ਘਟਨਾ ਨੇ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।