UK 'ਚ ਪੰਜਾਬੀ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਏ MP ਵਿਕਰਮਜੀਤ ਸਿੰਘ ਸਾਹਨੀ, ਕੀਤੀ ਇਹ ਪਹਿਲਕਦਮੀ

06/07/2023 9:03:01 AM

ਲੰਡਨ (ਭਾਸ਼ਾ) : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬ੍ਰਿਟੇਨ ਸਥਿਤ ਆਕਸਫੋਰਡ ਅਤੇ ਕੈਂਬਰਿਜ ਯੂਨੀਵਰਸਿਟੀਆਂ ਵਿੱਚ ਉਚੇਰੀ ਪੜ੍ਹਾਈ ਲਈ ਦਾਖ਼ਲਾ ਲੈਣ ਵਾਲੇ ਪੰਜਾਬ ਦੇ ਵਿਦਿਆਰਥੀਆਂ ਦੀ ਮਦਦ ਲਈ ਇਕ ਸਿੱਖਿਆ ਫੰਡ ਬਣਾਉਣ ਦਾ ਐਲਾਨ ਕਰਦਿਆਂ 1,00,000 ਪੌਂਡ ਦੇ ਸ਼ੁਰੂਆਤੀ ਯੋਗਦਾਨ ਦਾ ਐਲਾਨ ਕੀਤਾ ਹੈ। ਸਾਹਨੀ ਨੂੰ ਸੋਮਵਾਰ ਨੂੰ ਲੰਡਨ ਵਿੱਚ ‘ਸਿੱਖ ਫੋਰਮ ਇੰਟਰਨੈਸ਼ਨਲ’ ਵੱਲੋਂ ਕਰਵਾਏ ਗਏ ਇਕ ਸਮਾਗਮ ਵਿੱਚ ‘ਸਿੱਖ ਆਫ ਦਾ ਈਅਰ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਅਮਰੀਕਾ ਤੋਂ ਦੁਖ਼ਦਾਇਕ ਖ਼ਬਰ, ਡੁੱਬ ਰਹੇ ਪੁੱਤ ਨੂੰ ਬਚਾਉਣ ਗਏ ਭਾਰਤੀ ਪਿਤਾ ਨਾਲ ਵਾਪਰ ਗਿਆ ਭਾਣਾ

PunjabKesari

ਉਨ੍ਹਾਂ ਕਿਹਾ ਕਿ ਇਸ ਫੰਡ ਦਾ ਤਾਲਮੇਲ ਬ੍ਰਿਟੇਨ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੁਰਾਈਸਵਾਮੀ ਦੀ ਅਗਵਾਈ ਵਿਚ ਵਿਸ਼ਵ ਪੰਜਾਬੀ ਸੰਸਥਾ (ਡਬਲਯੂ.ਪੀ.ਓ.) ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਸਾਹਨੀ ਨੇ ਕਿਹਾ, “ਮੈਂ ਬ੍ਰਿਟੇਨ ਵਿਚ ਸਿੱਖ ਫੋਰਮ ਅਤੇ ਵਿਸ਼ਵ ਪੰਜਾਬੀ ਸੰਸਥਾ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਡੇ ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਲਈ ਆਕਸਫੋਰਡ ਅਤੇ ਕੈਂਬਰਿਜ ਵਿੱਚ ਉਚੇਰੀ ਪੜ੍ਹਾਈ ਕਰਨ ਲਈ ਇੱਕ ਐਜੂਕੇਸ਼ਨ ਫੰਡ ਸਥਾਪਤ ਕਰਨ।” ਉਨ੍ਹਾਂ ਕਿਹਾ, "ਮੈਂ ਇਸ ਪਹਿਲਕਦਮੀ ਦਾ ਪੂਰੇ ਦਿਲ ਨਾਲ ਸਮਰਥਨ ਕਰਦੇ ਹੋਏ 100,000 ਪੌਂਡ ਦੇ ਮਾਮੂਲੀ ਯੋਗਦਾਨ ਦੀ ਘੋਸ਼ਣਾ ਕਰਦਾ ਹਾਂ।"

ਇਹ ਵੀ ਪੜ੍ਹੋ: ਨਿਊਯਾਰਕ 'ਚ ਵਧਿਆ ਮੁੱਛਾਂ ਰੱਖਣ ਦਾ ਟਰੈਂਡ, ਲੋਕਾਂ ਨੇ ਕਿਹਾ- ਮੁੱਛਾਂ ਸ਼ਖ਼ਸੀਅਤ ਦੀ ਝਲਕ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News