ਰਾਜ ਸਭਾ ਲਈ ਸੰਤ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Tuesday, May 31, 2022 - 12:53 PM (IST)

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਨਾਮਜ਼ਦਗੀ ਪੱਤਰ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ। ਆਮ ਆਦਮੀ ਪਾਰਟੀ ਨੇ ਪਿਛਲੇ ਦਿਨ ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਨੂੰ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਲਈ ਉਮੀਦਵਾਰ ਐਲਾਨਿਆ ਸੀ।

ਇਹ ਵੀ ਪੜ੍ਹੋ : ਪਿੰਡ ਪੁੱਜੀ 'ਸਿੱਧੂ ਮੂਸੇਵਾਲਾ' ਦੀ ਮ੍ਰਿਤਕ ਦੇਹ, ਪਰਿਵਾਰ ਤੇ ਸਮਰਥਕਾਂ ਦਾ ਰੋ-ਰੋ ਬੁਰਾ ਹਾਲ

ਦੱਸਣਯੋਗ ਹੈ ਕਿ ਸੰਤ ਸੀਚੇਵਾਲ ਨੇ ਵਾਤਾਵਰਣ ਲਈ ਬਹੁਤ ਕੰਮ ਕੀਤਾ ਹੈ। ਉੱਥੇ ਹੀ ਸਾਹਨੀ ਨੇ ਕੋਵਿਡ ਦੌਰਾਨ ਪੰਜਾਬ ਦੇ ਪਿੰਡਾਂ 'ਚ ਵੱਡੀ ਮਦਦ ਕੀਤੀ ਸੀ ਅਤੇ ਅਫ਼ਗਾਨਿਸਤਾਨ ਤੋਂ ਉੱਜੜ ਕੇ ਆਏ ਸਿੱਖਾਂ ਦੇ ਪੁਨਰਵਾਸ ਲਈ ਵੀ ਕਾਫੀ ਕੰਮ ਕੀਤਾ ਸੀ, ਜਿਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦ ਕੀਤਾ ਗਿਆ ਹੈ। ਰਾਜ ਸਭਾ ਚੋਣਾਂ 10 ਜੂਨ ਨੂੰ ਹੋਣੀਆਂ ਹਨ।

ਇਹ ਵੀ ਪੜ੍ਹੋ : ਬਿੰਦਰਖੀਆ ਤੋਂ ਬਾਅਦ 'ਮੂਸੇਵਾਲਾ' ਨੂੰ ਵੀ ਪਹਿਲਾਂ ਹੋ ਗਿਆ ਸੀ ਆਖ਼ਰੀ ਸਮੇਂ ਦਾ ਅੰਦਾਜ਼ਾ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News