ਲੁਧਿਆਣਾ : ਜੁੱਤੇ ਪਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਵਿਧਾਇਕ ਪਾਂਡੇ

03/23/2019 5:09:51 PM

ਲੁਧਿਆਣਾ : ਲੁਧਿਆਣਾ ਦੇ ਜਗਰਾਓਂ ਪੁਲ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤ 'ਤੇ ਸਵੇਰ ਤੋਂ ਹੀ ਆਮ ਲੋਕ ਅਤੇ ਸਿਆਸੀ ਪਾਰਟੀਆਂ ਦੇ ਨੇਤਾ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ ਦੇ ਰਹੇ ਹਨ। ਇਸ ਦੌਰਾਨ ਵਿਧਾਇਕ ਰਾਕੇਸ਼ ਪਾਂਡੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ। ਸਾਰੇ ਲੋਕ ਜੁੱਤੇ ਉਤਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਸਨ ਪਰ ਰਾਕੇਸ਼ ਪਾਂਡੇ ਮਰਿਆਦਾ ਭੁੱਲ ਕੇ ਆਪਣੇ ਜੁੱਤੇ ਪਹਿਨ ਕੇ ਹੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਚਲੇ ਗਏ। ਜਦੋਂ ਇਸ ਬਾਰੇ ਰਾਕੇਸ਼ ਪਾਂਡੇ ਨੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਖੁਦ ਸ਼ਹੀਦ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਸ ਲਈ ਉਨ੍ਹਾਂ ਨੇ ਕੋਈ ਗਲਤੀ ਨਹੀਂ ਕੀਤੀ ਹੈ। 
ਨੇਤਾ ਭੁੱਲੇ ਭਗਤ ਸਿੰਘ ਦੀ ਪਾਰਟੀ ਦਾ ਨਾਂ
'ਭਗਤ ਸਿੰਘ ਤੇਰੀ ਸੋਚ 'ਤੇ, ਪਹਿਰਾ ਦਿਆਂਗੇ ਠੋਕ ਕੇ' ਵਰਗੇ ਨਾਅਰੇ ਅਕਸਰ ਸੁਣਨ ਨੂੰ ਮਿਲਦੇ ਹਨ ਪਰ ਜਦੋਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਇਹ ਸਵਾਲ ਪੁੱਛਿਆ ਗਿਆ ਕਿ ਭਗਤ ਸਿੰਘ ਵਲੋਂ ਕਿਹੜੀ ਪਾਰਟੀ ਬਣਾਈ ਗਈ ਸੀ ਤਾਂ ਇਸ ਬਾਰੇ ਕੋਈ ਵੀ ਜਵਾਬ ਨਹੀਂ ਦੇ ਸਕਿਆ। ਇੱਥੋਂ ਤੱਕ ਕਿ ਸੰਸਦ ਮੈਂਬਰ ਰਵਨੀਤ ਬਿੱਟੂ, ਵਿਧਾਇਕ ਰਾਕੇਸ਼ ਪਾਂਡੇ ਨੇ ਇਸ ਸਵਾਲ ਦਾ ਜਵਾਬ ਨਹੀਂ ਦੇ ਸਕੇ। ਅਖੀਰ 'ਚ ਜਦੋਂ ਸ਼ਹੀਦ ਭਗਤ ਸਿੰੰਘ ਦੇ ਪਰਿਵਾਰ ਨਾਲ 'ਜਗਬਾਣੀ' ਦੀ ਟੀਮ ਨੇ ਮੁਲਾਕਾਤ ਕੀਤੀ ਤਾਂ ਸ਼ਹੀਦ ਭਗਤ ਸਿੰਘ ਦੇ ਰਿਸ਼ਤੇ 'ਚ ਲੱਗਦੇ ਭਾਣਜੇ ਜਗਮੋਹਨ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਪਾਰਟੀ ਅਤੇ ਉਨ੍ਹਾਂ ਦੀ ਫਿਲਾਸਫੀ ਬਾਰੇ ਜਾਣੂੰ ਕਰਾਇਆ। 

 


Babita

Content Editor

Related News