ਨਾਰਾਜ਼ਗੀ ਛੱਡ ਰਾਕੇਸ਼ ਪਾਂਡੇ ਨੇ ਰਵਨੀਤ ਬਿੱਟੂ ਦਾ ਕੀਤਾ ''ਵੈਲਕਮ'' (ਵੀਡੀਓ)
Wednesday, Apr 03, 2019 - 02:47 PM (IST)
ਲੁਧਿਆਣਾ (ਨਰਿੰਦਰ) : ਲੁਧਿਆਣਾ ਲੋਕ ਸਭਾ ਸੀਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰ ਚੁੱਕੇ ਵਿਧਾਇਕ ਰਾਕੇਸ਼ ਪਾਂਡੇ ਟਿਕਟ ਨਾ ਮਿਲਣ ਤੋਂ ਦੁਖੀ ਨਹੀਂ ਹਨ, ਸਗੋਂ ਉਨ੍ਹਾਂ ਨੇ ਆਪਣੀ ਨਾਰਾਜ਼ਗੀ ਦੂਰ ਕਰਦੇ ਹੋਏ ਇਸ ਸੀਟ ਤੋਂ ਚੁਣੇ ਗਏ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਵੈਲਕਮ ਕੀਤਾ ਹੈ। ਰਵਨੀਤ ਬਿੱਟੂ ਨੂੰ ਦੁਬਾਰਾ ਟਿਕਟ ਦੇਣ 'ਤੇ ਰਾਕੇਸ਼ ਪਾਂਡੇ ਨੇ ਕਿਹਾ ਹੈ ਕਿ ਉਹ ਬਿੱਟੂ ਦਾ ਪੂਰਾ ਸਹਿਯੋਗ ਦੇਣਗੇ। ਹਾਲਾਂਕਿ ਕਾਂਗਰਸ ਵਲੋਂ ਬਿੱਟੂ ਨੂੰ ਟਿਕਟ ਮਿਲਣ ਦੀ ਖੁਸ਼ੀ 'ਚ ਕੀਤੇ ਗਏ ਪ੍ਰੋਗਰਾਮ 'ਚ ਗੈਰ ਮੌਜੂਦਗੀ ਨੂੰ ਲੈ ਕੇ ਰਾਕੇਸ਼ ਪਾਂਡੇ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ। ਰਾਕੇਸ਼ ਪਾਂਡੇ ਨੇ ਕਿਹਾ ਹੈ ਕਿ ਉਹ ਲੁਧਿਆਣਾ ਤੋਂ ਰਵਨੀਤ ਬਿੱਟੂ ਨੂੰ ਜਿਤਾਉਣਗੇ ਅਤੇ ਕੈਪਟਨ ਦੀ ਝੋਲੀ ਪੰਜਾਬ ਦੀਆਂ 13 ਸੀਟਾਂ ਪਾਵਾਂਗੇ। ਰਾਕੇਸ਼ ਪਾਂਡੇ ਨੇ ਕਿਹਾ ਕਿ ਕਾਂਗਰਸ ਮੇਰਾ ਪਰਿਵਾਰ ਹੈ ਅਤੇ ਪਰਿਵਾਰ ਨਾਲ ਉਨ੍ਹਾਂ ਨੂੰ ਕੋਈ ਨਾਰਾਜ਼ਗੀ ਨਹੀਂ ਹੈ।