ਯੂ. ਪੀ. ਸਰਕਾਰ ਵਾਂਗ ਪੰਜਾਬ ਸਰਕਾਰ ਵੀ ਭ੍ਰਿਸ਼ਟ ਅਫਸਰਾਂ ''ਤੇ ਕਰੇ ਕਾਰਵਾਈ : ਰਾਕੇਸ਼ ਰਾਠੌਰ

Thursday, Nov 07, 2019 - 10:50 PM (IST)

ਯੂ. ਪੀ. ਸਰਕਾਰ ਵਾਂਗ ਪੰਜਾਬ ਸਰਕਾਰ ਵੀ ਭ੍ਰਿਸ਼ਟ ਅਫਸਰਾਂ ''ਤੇ ਕਰੇ ਕਾਰਵਾਈ : ਰਾਕੇਸ਼ ਰਾਠੌਰ

ਜਲੰਧਰ,(ਕਮਲੇਸ਼): ਯੋਗੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਦੇ ਮੁਲਜ਼ਮਾਂ ਨੂੰ ਅਹੁਦਾ ਮੁਕਤ ਕਰਨ ਦੇ ਫੈਸਲੇ ਦੀ ਤਾਰੀਫ ਕਰਦਿਆਂ ਭਾਜਪਾ ਦੇ ਪੰਜਾਬ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕਿਹਾ ਕਿ ਕੈਪਟਨ ਸਰਕਾਰ ਵੀ ਪੰਜਾਬ 'ਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਭ੍ਰਿਸ਼ਟ ਅਧਿਕਾਰੀਆਂ 'ਤੇ ਸਖਤ ਤੋਂ ਸਖਤ ਕਾਰਵਾਈ ਕਰੇ।

ਰਾਠੌਰ ਨੇ ਕਿਹਾ ਕਿ ਭਾਜਪਾ ਹਮੇਸ਼ਾ ਭ੍ਰਿਸ਼ਟਾਚਾਰ ਦੇ ਖਿਲਾਫ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕਾਂਗਰਸ ਸਰਕਾਰ ਪੰਜਾਬ 'ਚ ਆਈ ਹੈ, ਪੰਜਾਬ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਧਸਿਆ ਨਜ਼ਰ ਆ ਰਿਹਾ ਹੈ। ਸਾਰੇ ਸਰਕਾਰੀ ਦਫਤਰਾਂ 'ਚ ਭ੍ਰਿਸ਼ਟਾਚਾਰ ਹੱਦਾਂ ਟੱਪ ਚੁੱਕਾ ਹੈ। ਆਮ ਜਨਤਾ ਨੂੰ ਆਪਣੇ ਛੋਟੇ-ਛੋਟੇ ਕੰਮ ਕਰਵਾਉਣ ਲਈ ਰਿਸ਼ਵਤਖੋਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭ੍ਰਿਸ਼ਟਾਚਾਰ ਨਾਲ ਦੇਸ਼ ਦੇ ਅਰਥਚਾਰੇ ਤੇ ਹਰੇਕ ਵਿਅਕਤੀ 'ਤੇ ਉਲਟ ਅਸਰ ਪੈ ਰਿਹਾ ਹੈ। ਪੰਜਾਬ ਵਿਚ ਵੀ ਭ੍ਰਿਸ਼ਟਾਚਾਰ ਨੂੰ ਸਰਕਾਰੀ ਦਫਤਰਾਂ ਵਿਚ ਪੂਰੀ ਤਰ੍ਹਾਂ ਰੋਕਣ ਲਈ ਹਰ ਵਿਭਾਗ ਵਿਚ ਭ੍ਰਿਸ਼ਟਾਚਾਰ ਦੇ ਖਿਲਾਫ ਕੰਮ ਕਰਨ ਵਾਲੇ ਕਮਿਸ਼ਨ ਬਣਾਉਣੇ ਚਾਹੀਦੇ ਹਨ। ਸਾਰੇ ਦਫਤਰਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੁੰਦੇ ਹਨ, ਜੋ ਦਫਤਰਾਂ ਵਿਚ ਨਿਗਰਾਨੀ ਰੱਖਣ ਲਈ ਲਗਵਾਏ ਗਏ ਹਨ ਪਰ ਕੁਝ ਅਜਿਹਾ ਹੋਣਾ ਚਾਹੀਦਾ ਹੈ, ਜਿਸ ਵਿਚ ਇਹ ਸੀ. ਸੀ. ਟੀ. ਵੀ. ਕੈਮਰੇ ਹੋਰ ਵਿਭਾਗ ਵਲੋਂ ਸੰਭਾਲੇ ਜਾਣ ਜੋ ਆਫਿਸ ਵਿਚ ਕੰਮ ਕਰਦੇ ਕਰਮਚਾਰੀਆਂ 'ਤੇ ਨਜ਼ਰ ਰੱਖਣ। ਇਹ ਭ੍ਰਿਸ਼ਟਾਚਾਰ ਨੂੰ ਰੋਕਣ ਦਾ ਸਭ ਤੋਂ ਸੁਖਾਲਾ ਰਸਤਾ ਹੈ। ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਵੀ ਦੇਸ਼ ਨਾਲ ਧ੍ਰੋਹ ਕਰਨ ਵਾਲਿਆਂ ਵਾਂਗ ਮੰਨ ਕੇ ਸਖਤ ਤੋਂ ਸਖਤ ਸਜ਼ਾ ਦੀ ਵਿਵਸਥਾ ਹੋਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਲੋਕ ਭ੍ਰਿਸ਼ਟਾਚਾਰ ਕਰਨ ਤੋਂ ਪਹਿਲਾਂ ਦਸ ਵਾਰ ਸੋਚਣਗੇ।


Related News