ਗੁਰੂ ਸਾਹਿਬਾਨ ਦੇ ਆਸ਼ੀਰਵਾਦ ਨਾਲ ਕਿਸਾਨ ਸੰਘਰਸ਼ ’ਚ ਜਿੱਤ ਹਾਸਲ ਕਰਾਂਗਾ : ਰਾਕੇਸ਼ ਟਿਕੈਤ

03/19/2021 11:12:34 AM

ਤਲਵੰਡੀ ਸਾਬੋ (ਮੁਨੀਸ਼): ਕੇਂਦਰ ਸਰਕਾਰ ਵੱਲੋਂ ਬੀਤੇ ਸਮੇਂ ’ਚ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸ ਕੇ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਵਾਪਰੀਆਂ ਘਟਨਾਵਾਂ ਉਪਰੰਤ ਵੱਡੇ ਕਿਸਾਨ ਆਗੂ ਵਜੋਂ ਉੱਭਰੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਬੀਤੀ ਦੇਰ ਰਾਤ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਕਿਸਾਨ ਸੰਘਰਸ਼ ਦੀ ਸਫਲਤਾ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ:  ਗੁਰਲਾਲ ਕਤਲ ਕਾਂਡ 'ਚ ਗੋਲਡੀ ਬਰਾੜ ਦੇ ਓਪਨ ਵਾਰੰਟ ਜਾਰੀ, ਦੇਸ਼ ਪਰਤਣ ਸਮੇਂ ਹੋ ਸਕਦੈ ਗ੍ਰਿਫ਼ਤਾਰ

ਬੀਤੀ ਦੇਰ ਰਾਤ ਕੁਝ ਕਿਸਾਨ ਆਗੂਆਂ ਨਾਲ ਤਖਤ ਸਾਹਿਬ ਪੁੱਜਣ ’ਤੇ ਰਾਕੇਸ਼ ਟਿਕੈਤ ਦਾ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਸਵਾਗਤ ਕੀਤਾ। ਟਿਕੈਤ ਜੋ ਕਿਸੇ ਸਮਾਗਮ ’ਚ ਸ਼ਮੂਲੀਅਤ ਉਪਰੰਤ ਦਿੱਲੀ ਜਾਣ ਮੌਕੇ ਸਿਰਫ਼ ਕੁਝ ਸਮੇਂ ਲਈ ਹੀ ਤਖਤ ਸਾਹਿਬ ਰੁਕੇ ਸਨ। ਤਖਤ ਸਾਹਿਬ ਦੇ ਪ੍ਰਬੰਧਕਾਂ ਨੇ ਇਸ ਮੌਕੇ ਕਿਸਾਨ ਆਗੂਆਂ ਨੂੰ ਸਿਰੋਪਾਓ ਦੀ ਬਖਸ਼ਿਸ ਕੀਤੀ।

ਇਹ ਵੀ ਪੜ੍ਹੋ:  ਭੇਤਭਰੇ ਹਾਲਾਤ ’ਚ ਨੌਜਵਾਨ ਦੀ ਹੋਈ ਮੌਤ, ਪਰਿਵਾਰ ਵਾਲਿਆਂ ਨੇ ਜਤਾਇਆ ਕਤਲ ਦਾ ਸ਼ੱਕ

ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਟਿਕੈਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਮੁੱਚੇ ਇਤਿਹਾਸ ਤੋਂ ਜਾਣੂੰ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਇਸ ਧਰਤੀ ’ਤੇ ਪੁੱਜ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ ਅਤੇ ਗੁਰੂ ਸਾਹਿਬਾਨ ਦੇ ਆਸ਼ੀਰਵਾਦ ਨਾਲ ਕਿਸਾਨ ਸੰਘਰਸ਼ ’ਚ ਜਿੱਤ ਹਾਸਲ ਕਰਾਂਗਾ। ਉਨ੍ਹਾਂ ਕਿਹਾ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਤਕ ਕਿਸਾਨ ਸੰਘਰਸ਼ ਜਾਰੀ ਰਹੇਗਾ।ਇਸ ਮੌਕੇ ਤਖਤ ਸਾਹਿਬ ਦੇ ਮੀਤ ਮੈਨੇਜਰ ਭਾਈ ਮੇਜਰ ਸਿੰਘ, ਭਾਈ ਨਿਰਭੈਅ ਸਿੰਘ ਹਜੂਰੀ ਰਾਗੀ, ਭਾਈ ਰਵਿੰਦਰ ਸਿੰਘ ਖਾਲਸਾ ਪ੍ਰਿੰਸੀਪਲ ਗੁਰਮਤਿ ਵਿਦਿਆਲਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ ਵਿਖੇ ਵਾਪਰਿਆ ਭਿਆਨਕ ਕਾਰ ਹਾਦਸਾ, 12 ਸਾਲ ਦੇ ਬੱਚੇ ਸਮੇਤ 4 ਜੀਆਂ ਦੀ ਮੌਤ


Shyna

Content Editor

Related News