ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਪੱਖ ''ਚ ਆਏ ਰਾਕੇਸ਼ ਟਿਕੈਤ, ਆਖੀ ਇਹ ਵੱਡੀ ਗੱਲ

06/08/2024 2:37:06 PM

ਨਵੀਂ ਦਿੱਲੀ - ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਵਾਲੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ ਮਹਿਲਾ ਕਰਮਚਾਰੀ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਟਿਕੈਤ ਨੇ ਨੇਤਾਵਾਂ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ ਜਾਂ ਉਨ੍ਹਾਂ ਦੇ ਸਮਰਥਕ ਕਰਾਰਾ ਦੇਣ ਦੇ ਖ਼ਿਲਾਫ਼ ਵੀ ਸੁਚੇਤ ਕੀਤਾ।

ਇਹ ਵੀ ਪੜ੍ਹੋ :     ਥੱਪੜ ਕਾਂਡ 'ਤੇ ਕੰਗਨਾ ਰਣੌਤ ਦੀ ਭੈਣ ਰੰਗੋਲੀ ਚੰਦੇਲ ਦੀ ਪ੍ਰਤੀਕਿਰਿਆ, 'ਖਾਲਿਸਤਾਨੀਆਂ ਤੋਂ ਆਈ ਹੋਵੇਗੀ ਵੱਡੀ ਰਕਮ'

ਕੰਗਨਾ ਰਣੌਤ ਨੂੰ ਥੱਪੜ ਨਹੀਂ ਮਾਰਿਆ, ਦੋਵਾਂ ਵਿਚਾਲੇ ਬਹਿਸ ਹੋਈ ਸੀ : ਰਾਕੇਸ਼ ਟਿਕੈਤ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਟਿਕੈਤ ਨੇ ਅਲੀਗੜ੍ਹ 'ਚ ਕਿਹਾ ਕਿ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਏਅਰਪੋਰਟ 'ਤੇ ਜੋ ਵੀ ਹੋਇਆ, ਉਹ ਬਹਿਸ ਦੌਰਾਨ ਹੋਇਆ। ਉਸ ਕੁੜੀ (ਕੁਲਵਿੰਦਰ ਕੌਰ) 'ਤੇ  ਕੰਗਨਾ ਰਣੌਤ ਥੱਪੜ ਮਾਰਨ ਦਾ ਦੋਸ਼ ਹੈ, ਪਰ ਉਸ ਨੇ ਅਜਿਹਾ ਨਹੀਂ ਕੀਤਾ। ਦੋਵਾਂ ਵਿਚਕਾਰ ਬਹਿਸ ਹੋਈ ਸੀ।

ਇਹ ਵੀ ਪੜ੍ਹੋ :     RBI ਦਾ ਵੱਡਾ ਫੈਸਲਾ, ਨਹੀਂ ਵਧੇਗੀ ਹੋਮ ਲੋਨ ਦੀ EMI, ਰੈਪੋ ਰੇਟ 'ਚ ਨਹੀਂ ਹੋਵੇਗਾ ਬਦਲਾਅ

ਬੀਕੇਯੂ ਆਗੂ ਨੇ ਕਿਹਾ ਕਿ ਜਦੋਂ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ ਤਾਂ ਉਨ੍ਹਾਂ (ਰਣੌਤ) ਨੇ ਬਿਆਨ ਦਿੱਤਾ ਸੀ ਕਿ ਪ੍ਰਦਰਸ਼ਨਕਾਰੀਆਂ ਨੇ ਧਰਨੇ ਦੇ 100-200 ਰੁਪਏ ਦੇ ਕੇ ਲਿਆਂਦੇ ਗਏ ਹਨ। ਉਸ ਬਿਆਨ (ਰਣੌਤ ਦੇ ਬਿਆਨ) ਕਾਰਨ ਉਹ (ਸੀਆਈਐਸਐਫ ਕਰਮਚਾਰੀ) ਦੁਖੀ ਹੋਈ ਸੀ। ਉਸਨੇ (ਰਣੌਤ ਨੂੰ) ਸਵਾਲ ਪੁੱਛੇ ਸਨ। ਪੂਰਾ ਪੰਜਾਬ ਉਸ ਦੇ ਨਾਲ ਹੈ।

ਇਹ ਵੀ ਪੜ੍ਹੋ :      ਸੰਸਦ ਭਵਨ ਦੇ ਸੈਂਟਰਲ ਹਾਲ 'ਚ ਨਿਤੀਸ਼ ਕੁਮਾਰ ਨੇ ਨਰਿੰਦਰ ਮੋਦੀ ਦੇ ਛੂਹੇ ਪੈਰ, ਵੀਡੀਓ ਵਾਇਰਲ

ਨੇਤਾਵਾਂ-ਪ੍ਰਦਰਸ਼ਨਕਾਰੀਆਂ ਨੂੰ ਖਾਲਿਸਤਾਨੀ ਕਹਿਣਾ ਬੰਦ ਕਰਨਾ ਚਾਹੀਦਾ ਹੈ: ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਉਸ (ਕੌਰ) ਨੇ ਕੁਝ ਗਲਤ ਕੀਤਾ ਹੈ ਤਾਂ ਉਸ ਵਿਰੁੱਧ ਦੋਸ਼ ਲਾਏ ਜਾਣੇ ਚਾਹੀਦੇ ਹਨ, ਪਰ ਉਸ ਨੂੰ ਨੌਕਰੀ ਤੋਂ ਮੁਅੱਤਲ ਜਾਂ ਬਰਖਾਸਤ ਕਰਨਾ ਉਚਿਤ ਨਹੀਂ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੀ ਘਟਨਾ ਕਿਉਂ ਵਾਪਰੀ। ਕੀ ਸੁਰੱਖਿਆ ਬਲਾਂ ਦੇ ਲੋਕ ਚਿੰਤਤ ਨਹੀਂ ਹਨ?'' ਟਿਕੈਤ ਨੇ ਕਿਹਾ ਕਿ ਨੇਤਾਵਾਂ ਨੂੰ ਪੰਜਾਬੀਆਂ ਨੂੰ ਖਾਲਿਸਤਾਨੀ ਜਾਂ ਉਨ੍ਹਾਂ ਦੇ ਸਮਰਥਕ ਨਹੀਂ ਕਹਿਣਾ ਚਾਹੀਦਾ।

ਇਹ ਵੀ ਪੜ੍ਹੋ :       ਰਾਹੁਲ ਗਾਂਧੀ ਨੂੰ ਮਿਲੀ ਰਾਹਤ, ਬੇਂਗਲੁਰੂ ਦੀ ਵਿਸ਼ੇਸ਼ ਅਦਾਲਤ ਨੇ ਮਾਣਹਾਨੀ ਦੇ ਕੇਸ 'ਚ ਦਿੱਤੀ ਜ਼ਮਾਨਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News