ਪੰਜਾਬ : ਰੱਖੜੀ ਵਾਲੇ ਦਿਨ ਛੋਟੇ ਭਰਾ ਦੀ ਲਾਸ਼ ਦੇਖ ਵੱਡੀ ਭੈਣ ਦਾ ਨਿਕਲਿਆ ਤ੍ਰਾਹ
Saturday, Aug 09, 2025 - 06:17 PM (IST)

ਭਵਾਨੀਗੜ੍ਹ (ਵਿਕਾਸ ਮਿੱਤਲ) : ਬੀਤੀ ਰਾਤ ਸ਼ਹਿਰ ਦੇ ਇਕ ਨੌਜਵਾਨ ਨੇ ਨਦਾਮਪੁਰ ਪਿੰਡ ਦੇ ਨੇੜੇ ਲੰਘਦੀ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਨੌਜਵਾਨ ਦੀ ਪਛਾਣ 22 ਸਾਲਾ ਮਨੀਸ਼ ਕੁਮਾਰ ਪੁੱਤਰ ਕਾਲੇ ਰਾਮ ਵਾਸੀ ਗਾਂਧੀਨਗਰ ਭਵਾਨੀਗੜ੍ਹ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਸੀ ਤੇ ਨੌਕਰੀ ਦੀ ਭਾਲ ਕਰ ਰਿਹਾ ਸੀ। ਸ਼ਨੀਵਾਰ ਸਵੇਰੇ ਰੱਖੜੀ ਵਾਲੇ ਦਿਨ ਨਹਿਰ 'ਚੋਂ ਮਿਲੀ ਮਨੀਸ਼ ਦੀ ਲਾਸ਼ ਦੇਖ ਕੇ ਉਸਦੀ ਵੱਡੀ ਭੈਣ ਅਤੇ ਪੂਰਾ ਪਰਿਵਾਰ ਸਦਮੇ ਵਿਚ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਵੀਰ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਦਰਦਨਾਕ ਮੌਤ
ਇਸ ਸਬੰਧੀ ਕਾਲਾਝਾੜ ਪੁਲਸ ਚੌਕੀ ਦੇ ਏ.ਐੱਸ.ਆਈ. ਅਮਨਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਅਨੁਸਾਰ ਮਨੀਸ਼ ਕੁਮਾਰ ਗ੍ਰੈਜੂਏਸ਼ਨ ਤੋਂ ਬਾਅਦ ਨੌਕਰੀ ਦੀ ਭਾਲ ਕਰ ਰਿਹਾ ਸੀ ਤੇ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਸੀ। ਉਸਦਾ ਪਿਤਾ ਕਾਲੇ ਰਾਮ ਸਖ਼ਤ ਮਿਹਨਤ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਹੈ। ਪਿਤਾ ਕਾਲੇ ਰਾਮ ਨੇ ਦੱਸਿਆ ਕਿ ਬੀਤੀ ਰਾਤ ਲਗਭਗ 8 ਵਜੇ ਜਦੋਂ ਉਸਦੀ ਪਤਨੀ ਤੇ ਵੱਡੀ ਧੀ ਘਰ 'ਚ ਮੌਜੂਦ ਸਨ ਤਾਂ ਮਨੀਸ਼ ਘਰ ਵਿਚ ਕਿਸੇ ਨੂੰ ਦੱਸੇ ਬਿਨਾਂ ਮੋਟਰਸਾਈਕਲ 'ਤੇ ਕਿਤੇ ਚਲਾ ਗਿਆ। ਪਰਿਵਾਰ ਵੱਲੋਂ ਉਸਦੀ ਬਹੁਤ ਭਾਲ ਕੀਤੀ ਗਈ ਪਰ ਉਹ ਨਹੀਂ ਮਿਲਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਪਹਿਲੀ ਕਿਸ਼ਤ, ਇਨ੍ਹਾਂ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ
ਇਸ ਦੌਰਾਨ ਸ਼ਨੀਵਾਰ ਸਵੇਰੇ ਪਰਿਵਾਰ ਨੇ ਮਨੀਸ਼ ਦਾ ਮੋਟਰਸਾਈਕਲ ਨਦਾਮਪੁਰ ਨਹਿਰ ਦੀ ਪਟੜੀ 'ਤੇ ਖੜ੍ਹਾ ਦੇਖਿਆ ਜਿਸ ਮਗਰੋਂ ਮਨੀਸ਼ ਦੀ ਲਾਸ਼ ਨੂੰ ਪਾਣੀ 'ਚੋਂ ਕੱਢਿਆ ਗਿਆ ਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਏ.ਐੱਸ.ਆਈ ਅਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਪਰਿਵਾਰ ਨੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਪੁਲਸ ਕਾਰਵਾਈ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ, ਇਲਾਕਾ ਨਿਵਾਸੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਪੀੜਤ ਪਰਿਵਾਰ ਨੂੰ ਵਿੱਤੀ ਮੱਦਦ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਦਾ ਸ਼ਰਮਨਾਕ ਕਾਰਾ, 9ਵੀਂ ਦੇ ਵਿਦਿਆਰਥੀ ਤੋਂ 6ਵੀਂ ਦੀ ਵਿਦਿਆਰਥਣ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e