ਰੱਖੜੀ ਵਾਲੇ ਦਿਨ ਪੰਜਾਬ ਸਰਕਾਰ ਦਾ ਤੋਹਫ਼ਾ, ਕੀਤੀਆਂ ਤਰੱਕੀਆਂ
Saturday, Aug 09, 2025 - 06:32 PM (IST)

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਦਿਹਾੜੇ ਮੌਕੇ 'ਤੇ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਦੇ ਚੱਲਦੇ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾ ਦਿੱਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾ ਰਹੀਆਂ 10ਵੀਂ ਪਾਸ ਆਂਗਣਵਾੜੀ ਹੈਲਪਰਾਂ, ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ, ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਇਸ ਤਹਿਤ ਡਿਊਟੀ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋਈਆਂ ਜਾਂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਆਸ਼ਰਿਤਾਂ ਨੂੰ ਵਿਸ਼ੇਸ਼ ਮੌਕੇ ਤਹਿਤ ਨੌਕਰੀ ਦੇਣ ਲਈ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਪਹਿਲੀ ਕਿਸ਼ਤ, ਇਨ੍ਹਾਂ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ
ਇਸ ਸਬੰਧ ਵਿਚ ਸਾਰੇ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ 31 ਅਗਸਤ 2025 ਤੋਂ ਪਹਿਲਾਂ ਪੁਰਾਣੇ ਪੈਂਡਿੰਗ ਆਸ਼ਰਿਤ ਕੇਸਾਂ ਅਤੇ ਬਦਲੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲਗਭਗ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਭਰਤੀ ਪ੍ਰਕਿਰਿਆ 1 ਸਤੰਬਰ 2025 ਤੋਂ ਸ਼ੁਰੂ ਕੀਤੀ ਜਾਵੇਗੀ, ਜੋ ਕਿ ਪਾਰਦਰਸ਼ੀ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਸਾਰੇ ਜ਼ਿਲਾ ਅਧਿਕਾਰੀਆਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਭਰਤੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼ਿਕਾਇਤ ਮਿਲਣ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e