ਰੱਖੜੀ ਤੋਂ ਪਹਿਲਾਂ ਹੋ ਗਿਆ ਵੱਡਾ ਐਲਾਨ, ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ
Thursday, Aug 07, 2025 - 03:59 PM (IST)

ਚੰਡੀਗੜ੍ਹ : ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਇਕ ਵਾਰ ਫਿਰ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਰੱਖੜੀ ਦੇ ਤਿਉਹਾਰ ਤਾਂ ਇਕ ਦਿਨ ਪਹਿਲਾਂ ਯਾਨੀ ਕਿ 8 ਅਗਸਤ ਤੋਂ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰੋਡਵੇਜ਼ ਪੀਆਰਟੀਸੀ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਭਲਕੇ ਤੋਂ ਪੰਜਾਬ ਦੇ ਸਾਰੇ 27 ਦੇ 27 ਡਿਪੂਆਂ ਉਤੇ ਬੱਸਾਂ ਰੋਕ ਕੇ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਸੂਬੇ ਦੇ ਸਾਰੇ ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ, ਇਸ ਉਪਰੰਤ ਯੂਨੀਅਨ ਸੰਘਰਸ਼ ਦਾ ਐਲਾਨ ਕਰ ਦਿੱਤਾ। ਯੂਨੀਅਨ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਕੱਲ੍ਹ ਤੱਕ ਨਾ ਮੰਨੀਆਂ ਤਾਂ ਦੁਪਹਿਰ ਤੋਂ ਬਾਅਦ ਪੰਜਾਬ ਦੇ 27 ਦੇ 27 ਡਿਪੂ ਬੰਦ ਕਰਕੇ ਪੂਰੀ ਤਰ੍ਹਾਂ ਚੱਕਾ ਜਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਲਾਰੇ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਰਕਾਰ ਵੱਲੋਂ ਮੰਤਰੀ ਟਰਾਂਸਪੋਰਟੇਸ਼ਨ ਪੰਜਾਬ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਜਿਸ ਦਾ ਹੱਲ ਅੱਜ ਤੱਕ ਨਹੀਂ ਹੋਇਆ। ਹੁਣ ਮਜਬੂਰ ਹੋ ਕੇ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e