ਰੱਖੜੀ ''ਤੇ ਭੈਣ ਘਰ ਜਾ ਰਹੇ ਭਰਾ ਦੀ ਮੌਤ, ਪਰਿਵਾਰ ਨੇ ਕਿਹਾ ਸਾਡੀ ਤਾਂ ਦੁਨੀਆ ਹੀ ਲੁੱਟੀ ਗਈ

Friday, Aug 28, 2026 - 06:27 PM (IST)

ਰੱਖੜੀ ''ਤੇ ਭੈਣ ਘਰ ਜਾ ਰਹੇ ਭਰਾ ਦੀ ਮੌਤ, ਪਰਿਵਾਰ ਨੇ ਕਿਹਾ ਸਾਡੀ ਤਾਂ ਦੁਨੀਆ ਹੀ ਲੁੱਟੀ ਗਈ

ਬਰਨਾਲਾ : ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਜਿੱਥੇ ਭੈਣਾਂ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ, ਉੱਥੇ ਹੀ ਬਰਨਾਲਾ ਤੋਂ ਇਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ। ਬਰਨਾਲਾ ਦੇ ਡੀ-ਮਾਰਟ ਨੇੜੇ ਰੱਖੜੀ ਵਾਲੀ ਸਵੇਰ ਵਾਪਰੇ ਭਿਆਨਕ ਹਾਦਸੇ ਵਿਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨੌਜਵਾਨ ਆਪਣੀ ਮਾਸੀ ਦੀ ਧੀ ਕੋਲ ਰੱਖੜੀ ਬੰਨ੍ਹਵਾਉਣ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। ਇਸੇ ਦੌਰਾਨ ਡੀ-ਮਾਰਟ ਨੇੜੇ ਇਕ ਛੋਟੇ ਹਾਥੀ ਵੱਲੋਂ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ : 60 ਸਾਲ ਦੀ ਔਰਤ ਦਾ ਰੇਪ ਤੋਂ ਬਾਅਦ ਕਤਲ, ਪੂਰੀ ਘਟਨਾ ਜਾਣ ਕੰਬ ਜਾਵੇ ਰੂਹ

ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਛੋਟੇ ਹਾਥੀ ਦੇ ਚਾਲਕ ਮੌਕੇ ਤੋਂ ਫ਼ਰਾਰ ਹੋਣ ਦੀ ਗੱਲ ਪਰਿਵਾਰ ਵੱਲੋਂ ਕਹੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ।

ਇਹ ਵੀ ਪੜ੍ਹੋ : ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ

ਉੱਥੇ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਪਿੰਡ ਵਾਸੀਆਂ ਨੇ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਧਰਨਾ ਦੇਣ ਲਈ ਮਜਬੂਰ ਹੋਣਗੇ। ਉੱਥੇ ਹੀ ਥਾਣਾ ਸਿਟੀ-2 ਦੇ ਐੱਸਐੱਚਓ ਨੇ ਦੱਸਿਆ ਕਿ ਡੀ-ਮਾਰਟ ਨੇੜੇ ਹਾਦਸੇ ਵਿਚ ਕਰੀਬ 20 ਸਾਲਾ ਨੌਜਵਾਨ ਦੀ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News