ਰੱਖੜੀ ਬਨਵਾਉਣ ਜਾ ਰਹੇ ਇਕਲੌਤੇ ਭਰਾ ਦੀ ਹਾਦਸੇ ’ਚ ਮੌਤ, ਵੀਰ ਦੀ ਉਡੀਕ ਕਰਦੀ ਰਹਿ ਗਈ ਭੈਣ

Wednesday, Aug 10, 2022 - 06:28 PM (IST)

ਰੱਖੜੀ ਬਨਵਾਉਣ ਜਾ ਰਹੇ ਇਕਲੌਤੇ ਭਰਾ ਦੀ ਹਾਦਸੇ ’ਚ ਮੌਤ, ਵੀਰ ਦੀ ਉਡੀਕ ਕਰਦੀ ਰਹਿ ਗਈ ਭੈਣ

ਮੋਗਾ (ਗੋਪੀ ਰਾਊਕੇ) : ਭੈਣ ਤੋਂ ਰੱਖੜੀ ਬਨਵਾਉਣ ਜਾ ਰਹੇ ਇਕਲੌਤੇ ਭਰਾ ਦੀ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਮੋਗਾ ਦੇ ਲੁਧਿਆਣਾ ਜੀ. ਟੀ. ਰੋਡ ’ਤੇ ਵਾਪਰਿਆ ਹੈ। ਜਿਸ ਵਿਚ ਬੱਸ ਨੇ ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨ ਦੀ ਦਰੜ ਦਿੱਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੇਖਣ ਵਾਲਿਆਂ ਦਾ ਵੀ ਤ੍ਰਾਹ ਨਿਕਲ ਗਿਆ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਜ਼ੀਰੇ ਦਾ ਕੁਲਦੀਪ ਸਿੰਘ (21) ਮੋਗਾ ’ਚ ਆਪਣੀ ਭੈਣ ਦੇ ਘਰ ਰੱਖੜੀ ਬਨਵਾਉਣ ਜਾ ਰਿਹਾ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਫ਼ੌਜੀ ਤੇ ਕਸ਼ਿਸ਼ ਬਾਰੇ ਵੱਡੀ ਗੱਲ ਆਈ ਸਾਹਮਣੇ

ਇਸ ਦੌਰਾਨ ਮੋਗਾ ਦੇ ਲੁਧਿਆਣਾ ਜੀ. ਟੀ. ਰੋਡ ’ਤੇ ਬੱਸ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਣ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਵੀ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਕੁਲਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਅਕਾਲੀ ਦਲ ’ਚ ਘਮਸਾਣ ਤੇਜ਼, ਵਿਰੋਧੀ ਧੜੇ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਚੁੱਕਿਆ ਵੱਡਾ ਕਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

Gurminder Singh

Content Editor

Related News