ਰੱਖੜੀ ਵਾਲੇ ਦਿਨ ਜਹਾਨੋਂ ਤੁਰ ਗਿਆ ਇਕਲੌਤਾ ਪੁੱਤ, ਧਾਹਾਂ ਮਾਰਦੀ ਭੈਣ ਨੇ ਮੋਏ ਭਰਾ ਦੇ ਗੁੱਟ ''ਤੇ ਬੰਨ੍ਹੀ ਰੱਖੜੀ

Monday, Aug 19, 2024 - 06:38 PM (IST)

ਰੱਖੜੀ ਵਾਲੇ ਦਿਨ ਜਹਾਨੋਂ ਤੁਰ ਗਿਆ ਇਕਲੌਤਾ ਪੁੱਤ, ਧਾਹਾਂ ਮਾਰਦੀ ਭੈਣ ਨੇ ਮੋਏ ਭਰਾ ਦੇ ਗੁੱਟ ''ਤੇ ਬੰਨ੍ਹੀ ਰੱਖੜੀ

ਤਰਨਤਾਰਨ (ਰਮਨ) : ਰੱਖੜੀ ਦੇ ਤਿਉਹਾਰ ਮੌਕੇ ਅੱਜ ਇਕ ਪਰਿਵਾਰ 'ਤੇ ਉਸ ਸਮੇਂ ਦੁੱਖਾਂ ਦਾ ਪਹਾੜ ਆ ਟੁੱਟਾ ਜਦੋਂ ਇਕਲੌਤੇ ਨੌਜਵਾਨ ਪੁੱਤ ਦੀ ਹਾਦਸੇ ਵਿਚ ਮੌਤ ਹੋ ਗਈ। ਘਟਨਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਫਤਿਆਬਾਦ ਦੀ ਹੈ। ਜਿੱਥੋਂ ਦਾ ਨੌਜਵਾਨ ਰੁਪਿੰਦਰ ਸਿੰਘ (21) ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਰੱਖੜ ਪੁੰਨਿਆ ਦਾ ਮੇਲਾ ਵੇਖਣ ਜਾ ਰਿਹਾ ਸੀ ਤਾਂ ਰਸਤੇ ਵਿਚ ਵਾਪਰੇ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਚੀਕ-ਚਿਹਾੜਾ ਮਚ ਗਿਆ। ਮ੍ਰਿਤਕ ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤ ਸੀ ਜਿਸ ਦੀ ਇਕਲੌਤੀ ਭੈਣ ਨੇ ਮ੍ਰਿਤਕ ਭਰਾ ਦੇ ਗੁੱਟ ਉੱਪਰ ਧਾਹਾਂ ਮਾਰਦੀ ਨੇ ਰੱਖੜੀ ਬੰਨ੍ਹੀ ਅਤੇ ਪਰਿਵਾਰ ਨੇ ਸਿਹਰਾ ਸਜਾ ਕੇ ਨੌਜਵਾਨ ਪੁੱਤਰ ਨੂੰ ਅੰਤਿਮ ਵਿਦਾਈ ਦਿੱਤੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੋਟੀ ਦੇ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੀ ਮੌਤ

ਇਹ ਵੀ ਪਤਾ ਲੱਗਾ ਹੈ ਕਿ ਨੌਜਵਾਨ ਪੁੱਤ ਦੀ ਮੌਤ 'ਤੇ ਪਰਿਵਾਰ ਨੇ ਪੁਲਸ ਕਾਰਵਾਈ ਨਹੀਂ ਕਰਵਾਈ ਹੈ। ਮ੍ਰਿਤਕ ਨੌਜਵਾਨ ਰੁਪਿੰਦਰ ਸਿੰਘ  (21) ਘਰੋਂ ਦੋਸਤਾਂ ਨਾਲ ਬਾਬੇ ਬਕਾਲੇ ਰੱਖੜ ਪੁੰਨਿਆ ਮੇਲਾ ਵੇਖਣ ਲਈ ਗਿਆ ਸੀ। ਜਿਸ ਨੂੰ ਰਸਤੇ ਵਿਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ,ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ : ਨੌਜਵਾਨ ਨੇ ਟ੍ਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ, ਟੋਟੇ-ਟੋਟੇ ਹੋਇਆ ਸਰੀਰ, ਗੁੱਟ 'ਤੇ ਬੰਨ੍ਹੀ ਰਹਿ ਗਈ ਰੱਖੜੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News