ਜ਼ਿਲ੍ਹਾ ਜੇਲ੍ਹ ਸੰਗਰੂਰ ’ਚ ਰੱਖੜੀ ਦਾ ਤਿਉਹਾਰ ਮਨਾਇਆ

Monday, Aug 19, 2024 - 04:50 PM (IST)

ਸੰਗਰੂਰ : ਏ. ਡੀ. ਜੀ. ਪੀ. ਜੇਲ੍ਹਾਂ ਪੰਜਾਬ ਅਰੁਣ ਪਾਲ ਸਿੰਘ ਦੇ ਨਿਰਦੇਸ਼ਾਂ ਹੇਠ ਰੱਖੜੀ ਦਾ ਤਿਉਹਾਰ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਮਨਾਇਆ ਗਿਆ। ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਸੁਪਰੀਡੈਂਟ ਲਲਿਤ ਕੁਮਾਰ ਕੋਹਲੀ ਅਤੇ ਡਿਪਟੀ ਸੁਪਰੀਡੈਂਟ ਜਸਪ੍ਰੀਤ ਸਿੰਘ ਥਿੰਦ ਨੇ ਜੇਲ੍ਹ ਡਿਊਟੀ (ਪ੍ਰਸ਼ਾਸਕੀ ਬਲਾਕ) ’ਚ ਕੈਦੀਆਂ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਾਇਆ।

ਕੈਦੀਆਂ ਦੀਆਂ ਭੈਣਾਂ ਅਤੇ ਭਰਾਵਾਂ ਨਾਲ ਸਕਾਰਾਤਮਕ ਮਾਹੌਲ ’ਚ ਮਿਲਣ ਦੀ ਸਹੂਲਤ ਮੁਹੱਈਆ ਕਰਵਾਈ। ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀਆਂ ਬੰਨ੍ਹੀਆਂ।
 


Babita

Content Editor

Related News