ਜੀ. ਐੱਨ. ਡੀ. ਯੂ. ਦੀ ਤਾਨਾਸ਼ਾਹੀ ਤੇ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਰੈਲੀ

Saturday, Feb 03, 2018 - 04:40 PM (IST)

ਜੀ. ਐੱਨ. ਡੀ. ਯੂ. ਦੀ ਤਾਨਾਸ਼ਾਹੀ ਤੇ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਰੈਲੀ


ਅੰਮ੍ਰਿਤਸਰ (ਮਮਤਾ/ਅਵਦੇਸ਼) - ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਬੰਧਕ ਦੇ ਤਾਨਾਸ਼ਾਹੀ ਰਵੱਈਏ ਅਤੇ ਉੱਚ ਸਿੱਖਿਆ ਤੇ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਵੱਲੋਂ ਯੂਨੀਵਰਸਿਟੀ ਦੇ ਸਾਹਮਣੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਪੀ. ਸੀ. ਸੀ. ਟੀ. ਯੂ. ਦੇ ਉਪ ਪ੍ਰਧਾਨ ਡਾ. ਵਿਨੇ ਸੋਫਤ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਡਾ. ਸੋਫਤ ਨੇ ਯੂਨੀਵਰਸਿਟੀ ਵੱਲੋਂ ਉਨ੍ਹਾਂ ਦੀਆਂ ਛੁੱਟੀਆਂ ਦੌਰਾਨ ਪ੍ਰੀਖਿਆਵਾਂ ਅਤੇ ਹੋਰ ਕੰਮਾਂ ਲਈ ਲਾਈ ਜਾ ਰਹੀ ਡਿਊਟੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਯੂ. ਜੀ. ਸੀ. ਵੱਲੋਂ ਕਾਲਜਾਂ ਦੇ ਅਧਿਆਪਕਾਂ ਨੂੰ 9 ਹਫ਼ਤਿਆਂ ਦੀਆਂ ਛੁੱਟੀਆਂ ਬਿਨਾਂ ਕਿਸੇ ਡਿਊਟੀ ਦੇ ਉਪਲਬਧ ਕਰਵਾਈਆਂ ਜਾਂਦੀਆਂ ਹਨ ਪਰ ਉਨ੍ਹਾਂ ਦੀਆਂ ਜ਼ਿਆਦਾਤਰ ਛੁੱਟੀਆਂ ਯੂਨੀਵਰਸਿਟੀ ਪ੍ਰਬੰਧਕਾਂ ਦੁਆਰਾ ਪ੍ਰੀਖਿਆਵਾਂ ਜਾਂ ਹੋਰ ਕੰਮਾਂ ਵਿਚ ਡਿਊਟੀਆਂ ਲਾਉਣ ਕਾਰਨ ਵਿਅਰਥ ਚਲੀਆਂ ਜਾਂਦੀਆਂ ਹਨ।


Related News