ਬੇਅਦਬੀ ਮਾਮਲਾ: ਡੇਰਾ ਮੁਖੀ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ''ਚ ਹੋਏ ਪੇਸ਼

05/04/2022 10:13:55 PM

ਫਰੀਦਕੋਟ (ਰਾਜਨ, ਜ. ਬ.) : ਬਰਗਾੜੀ ਵਿਖੇ ਸਾਲ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਦੀ ਹੋਈ ਬੇਅਦਬੀ ਦੇ ਤਿੰਨਾਂ ਕੇਸਾਂ ਜਿਨ੍ਹਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ ਦੀ ਘਟਨਾ ਸਬੰਧੀ ਦਰਜ ਮੁਕੱਦਮਾ ਨੰਬਰ 63, ਇਤਰਾਜ਼ਯੋਗ ਭਾਸ਼ਾ ਵਾਲੇ ਪੋਸਟਰ ਲਾਉਣ ਦੇ ਮਾਮਲੇ 'ਚ ਦਰਜ ਮੁਕੱਦਮਾ ਨੰਬਰ 117 ਅਤੇ ਬਰਗਾੜੀ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਖਿਲਾਰਨ ਦੇ ਮਾਮਲੇ 'ਚ ਦਰਜ ਮੁਕੱਦਮਾ ਨੰਬਰ 128, ਜਿਨ੍ਹਾਂ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਹੈ, ਦੀ ਬੁੱਧਵਾਰ ਵੀਡੀਓ ਕਾਨਫਰੰਸਿੰਗ ਰਾਹੀਂ ਸਥਾਨਕ ਮਾਣਯੋਗ ਸੀ. ਜੇ. ਐੱਮ. ਦੀ ਅਦਾਲਤ 'ਚ ਸੁਣਵਾਈ ਹੋਈ।

ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਲੱਗੀ ਅੱਗ, ਲੋਕਾਂ ਤੇ ਪੁਲਸ ਦੇ ਸਹਿਯੋਗ ਨਾਲ ਵੱਡਾ ਹਾਦਸਾ ਹੋਣੋਂ ਟਲਿਆ

ਇਸ ਤੋਂ ਇਲਾਵਾ ਇਨ੍ਹਾਂ ਮਾਮਲਿਆਂ ਦੇ 7 ਹੋਰ ਦੋਸ਼ੀ ਵੀ ਅਦਾਲਤ 'ਚ ਪੇਸ਼ ਹੋਏ। ਬਚਾਓ ਪੱਖ ਦੇ ਐਡਵੋਕੇਟ ਕੇਵਲ ਬਰਾੜ ਅਤੇ ਹਰੀਸ਼ ਛਾਬੜਾ ਨੇ ਦੱਸਿਆ ਕਿ ਅੱਜ ਦੀ ਸੁਣਵਾਈ 'ਤੇ ਮਾਣਯੋਗ ਅਦਾਲਤ ਪਾਸੋਂ ਚਲਾਨ ਦੀਆਂ ਕਾਪੀਆਂ ਦੀ ਮੰਗ ਕੀਤੀ ਗਈ, ਜੋ ਅਜੇ ਤੱਕ ਉਨ੍ਹਾਂ ਨੂੰ ਨਹੀਂ ਮਿਲੀਆਂ ਅਤੇ ਅਦਾਲਤ ਵੱਲੋਂ ਅਗਲੀ ਸੁਣਵਾਈ 16 ਮਈ ਨਿਰਧਾਰਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਹੁਣ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਪਹਿਲਾਂ ਮਾਣਯੋਗ ਜੇ. ਐੱਮ. ਆਈ. ਸੀ. ਦੀ ਅਦਾਲਤ 'ਚ ਹੁੰਦੀ ਸੀ ਪਰ ਇਸ ਨੂੰ ਸੀ. ਜੇ. ਐੱਮ. ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਦੀ ਬੋਲੀ 'ਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ : ਕੁਲਦੀਪ ਧਾਲੀਵਾਲ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News